ਪਟਿਆਲਾ , 17 ਫਰਵਰੀ | ਸੰਯੁਕਤ ਕਿਸਾਨ ਮੋਰਚਾ ਗੈਰ/ਰਾਜਨੀਤਿਕ ਵੱਲੋਂ ਇਕ ਪਾਸੇ ਵੱਖ-ਵੱਖ ਬਾਰਡਰਾਂ ’ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਲਗਾਤਾਰ ਜਾਰੀ ਹੈ।
ਹੁਣ ਕਿਸਾਨਾਂ ’ਤੇ ਹੋ ਰਹੇ ਤਸ਼ੱਦਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੀ ਮੈਦਾਨ ਵਿਚ ਨਿੱਤਰ ਆਈ ਹੈ, ਜਿਨ੍ਹਾਂ ਵੱਲੋਂ ਪੂਰੇ ਪੰਜਾਬ ਭਰ ਵਿਚ 2 ਦਿਨਾਂ ਦਾ ਵੱਡਾ ਸੰਘਰਸ਼ ਉਲੀਕਿਆ ਗਿਆ ਹੈ, ਜਿਸ ਤਹਿਤ ਭਾਜਪਾ ਦੇ ਵੱਡੇ ਆਗੂਆਂ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਅਤੇ ਕੇਵਲ ਸਿੰਘ ਢਿੱਲੋਂ ਦੇ ਘਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦੇ ਅੱਜ ਪਟਿਆਲਾ ’ਚ ਕਿਸਾਨਾਂ ਵਲੋਂ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਗਿਆ।