Kisan Andolan 2.0: ਸੀਐਮ ਭਗਵੰਤ ਮਾਨ ਨੇ ਸ਼ੁਭਕਰਨ ਦੇ ਕਾਤਲਾਂ ਨੂੰ ਮਿਸਾਲੀ ਸਜ਼ਾ ਦਿਵਾਉਣ ਦਾ ਕੀਤਾ ਐਲਾਨ

0
3637

Kisan Andolan 2.0: ਖਨੌਰੀ ਸਰਹੱਦ ਉਪਰ ਝੜਪ ਦੌਰਾਨ ਬਠਿੰਡਾ ਦੇ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਮੁੱਖ ਮੰਤਰੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਦੀ ਗੱਲ ਕਹੀ। ਕਾਬਿਲੇਗੌਰ ਹੈ ਕਿ ਬੀਤੇ ਦਿਨ ਖਨੌਰੀ ਸਰਹੱਦ ਉਪਰ ਅੰਦੋਲਨਕਾਰੀਆਂ ਉਪਰ ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ।

ਬਠਿੰਡਾ ਦੇ ਪਿੰਡ ਬੱਲੋ ਦੇ 20 ਸਾਲਾ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਸਿਰ ਵਿੱਚ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਸ਼ੁਭਕਰਨ ਸਿੰਘ ਪਿਛਲੇ ਤਿੰਨ-ਚਾਰ ਦਿਨ ਪਹਿਲਾਂ ਹੀ ਕਿਸਾਨ ਅੰਦੋਲਨ ਸ਼ਾਮਿਲ ਹੋਣ ਲਈ ਖਨੌਰੀ ਬਾਰਡਰ ‘ਤੇ ਪਹੁੰਚਿਆ ਸੀ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਜ਼ਖ਼ਮੀ ਹੋ ਗਏ ਸਨ।