ਖਨੌਰੀ ਬਾਰਡਰ, 23 ਫਰਵਰੀ | ਖਨੌਰੀ ਬਾਰਡਰ ਤੋਂ ਇਕ ਹੋਰ ਦੁਖਦਾਈ ਖਬਰ ਸਾਹਮਣੇ ਆਈ ਹੈ, ਇਥੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। 60 ਸਾਲ ਦਾ ਕਿਸਾਨ ਦਰਸ਼ਨ ਸਿੰਘ ਪੁੱਤਰ ਜਰਨੈਲ ਸਿੰਘ ਪਿੰਡ ਅਮਰਗੜ੍ਹ ਜ਼ਿਲਾ ਬਠਿੰਡਾ ਦਾ ਦੱਸਿਆ ਜਾ ਰਿਹਾ ਹੈ। ਖਾਣਾ ਖਾਣ ਤੋਂ ਬਾਅਦ ਸਿਹਤ ਖਰਾਬ ਹੋਣ ‘ਤੇ ਹਸਪਤਾਲ ਲਿਜਾਂਦੇ ਸਮੇਂ ਕਿਸਾਨ ਦੀ ਮੌਤ ਹੋ ਗਈ।
ਪਿੰਡ ਅਮਰਗੜ੍ਹ ਬਠਿੰਡਾ ਦਾ ਕਿਸਾਨ ਦੱਸਿਆ ਜਾ ਰਿਹਾ ਹੈ। ਦਰਸ਼ਨ ਸਿੰਘ ਪਿੱਛੇ ਪਰਿਵਾਰ ਵਿਚ ਇਕ ਲੜਕਾ ਤੇ ਇਕ ਲੜਕੀ ਹੈ। ਲੜਕੇ ਦਾ 15 ਵਿਆਹ ਦਿਨ ਪਹਿਲਾਂ ਵਿਆਹ ਕੀਤਾ ਸੀ। ਉਸ ਦੀ ਜ਼ਮੀਨ 8 ਏਕੜ ਸੀ ਤੇ ਕਰਜ਼ਾ 8 ਲੱਖ ਚੜ੍ਹਿਆ ਸੀ।
MSP ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਉਤੇ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਚਲਾਈਆਂ ਜਾ ਰਹੀਆਂ ਹਨ ਤੇ ਇਸ ਦਰਮਿਆਨ ਬਹੁਤ ਸਾਰੇ ਕਿਸਾਨ ਜ਼ਖਮੀ ਵੀ ਹੋਏ ਹਨ ਤੇ ਹੁਣ ਤੱਕ ਇਸ ਅੰਦੋਲਨ ਵਿਚ 4 ਕਿਸਾਨਾਂ ਦੀ ਮੌ.ਤ ਵੀ ਹੋ ਚੁੱਕੀ ਹੈ। ਅੱਜ ਇਕ ਹੋਰ ਕਿਸਾਨ ਦੀ ਅੰਦੋਲਨ ਦੌਰਾਨ ਮੌ.ਤ ਹੋ ਗਈ। ਜਾਣਕਾਰੀ ਮੁਤਾਬਕ ਕਿਸਾਨ ਨੂੰ ਦਿਲ ਦਾ ਦੌਰਾ ਪਿਆ ਵੀ ਦੱਸਿਆ ਜਾ ਰਿਹਾ ਹੈ।
ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ