ਚੰਡੀਗੜ੍ਹ, 25 ਫਰਵਰੀ | ਕਰਜ਼ਾ ਮਾਫੀ ਤੇ MSP ਸਣੇ ਆਪਣੀਆਂ ਮੰਗਾਂ ਮੰਨਵਾਉਣ ਲਈ ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਹੈ। ਭਲਕੇ ਕਿਸਾਨਾਂ ਵੱਲੋਂ ਦੇਸ਼ ਭਰ ਵਿਚ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸੇ ਦਰਮਿਆਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ 27 ਤੇ 28 ਫਰਵਰੀ ਨੂੰ ਕਿਸਾਨ ਜਥੇਬੰਦੀਆਂ ਦੀ ਵੱਡੀ ਬੈਠਕ ਹੋਵੇਗੀ। ਇਨ੍ਹਾਂ ਮੀਟਿੰਗਾਂ ਵਿਚ ਪੂਰੇ ਦੇਸ਼ ਦੀ ਲੀਡਰਸ਼ਿਪ ਸੱਦੀ ਜਾਵੇਗੀ ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਅਗਲੀ ਮੀਟਿੰਗ ਦਾ ਪ੍ਰੋਗਰਾਮ ਪ੍ਰੈੱਸ ਕਾਨਫਰੰਸ ਰਾਹੀਂ ਦੱਸਿਆ ਜਾਵੇਗਾ।