ਅੱਜ ਤੋਂ ਮੌਸਮ ‘ਚ ਹੋਵੇਗਾ ਬਦਲਾਅ, IMD ਨੇ ਜਾਰੀ ਕੀਤਾ ਮੀਂਹ ਦਾ ਇਹ ਅਲਰਟ

0
1460

ਨਵੀਂ ਦਿੱਲੀ, 26 ਫਰਵਰੀ | ਦੇਸ਼ ਭਰ ਵਿਚ ਮੌਸਮ ਵਿਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਭਾਰਤੀ ਮੌਸਮ ਵਿਭਾਗ (IMD) ਨੇ ਇਕ ਤਾਜ਼ਾ ਭਵਿੱਖਬਾਣੀ ਜਾਰੀ ਕੀਤੀ ਹੈ। ਇਸ ਮੁਤਾਬਕ ਉੱਚੇ ਪਹਾੜੀ ਇਲਾਕਿਆਂ ‘ਚ ਬਰਫਬਾਰੀ ਅਤੇ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੱਖਣੀ ਭਾਰਤ ਦੇ ਕਈ ਰਾਜਾਂ ਵਿਚ ਤਾਪਮਾਨ ਵਿਚ ਵਾਧਾ ਦੇਖਿਆ ਜਾ ਸਕਦਾ ਹੈ।

ਮੌਸਮ ਵਿਗਿਆਨੀਆਂ ਮੁਤਾਬਕ 26 ਅਤੇ 27 ਫਰਵਰੀ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮੌਸਮ ‘ਚ ਬਦਲਾਅ ਹੋ ਸਕਦੇ ਹਨ। ਉੱਤਰੀ ਭਾਰਤ ਤੋਂ ਪੂਰਬੀ ਭਾਰਤ ਤੱਕ ਮੈਦਾਨੀ ਇਲਾਕਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਮੱਧ ਭਾਰਤ ਦੇ ਕਈ ਖੇਤਰਾਂ ਵਿਚ ਸੋਮਵਾਰ ਅਤੇ ਮੰਗਲਵਾਰ ਨੂੰ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਤੂਫਾਨ ਅਤੇ ਕੁਝ ਥਾਵਾਂ ‘ਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ।

Snowfall in Kashmir - Best Time to Visit For Snowfall

26 ਅਤੇ 27 ਫਰਵਰੀ ਨੂੰ ਪੱਛਮੀ ਹਿਮਾਲੀਅਨ ਖੇਤਰਾਂ ਵਿਚ ਮੀਂਹ ਦੇ ਨਾਲ ਬਰਫਬਾਰੀ ਹੋ ਸਕਦੀ ਹੈ। ਮੀਂਹ ਅਤੇ ਬਰਫ਼ਬਾਰੀ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਦਾ ਅਸਰ ਦੇਸ਼ ਦੇ ਮੈਦਾਨੀ ਹਿੱਸਿਆਂ ‘ਚ ਵੀ ਦੇਖਿਆ ਜਾ ਸਕਦਾ ਹੈ।