ਅੰਮ੍ਰਿਤਸਰ, 26 ਫਰਵਰੀ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਨਿੱਜੀ ਸਕੂਲ ਦੀ 5ਵੀਂ ਜਮਾਤ ਦੀ ਵਿਦਿਆਰਥਣ ਨਾਲ 9ਵੀਂ ਦੇ ਵਿਦਿਆਰਥੀ ਨੇ ਸਰੀਰਕ ਸ਼ੋਸ਼ਣ ਕੀਤਾ। ਵਿਦਿਆਰਥਣ ਨੇ ਘਰ ਜਾ ਕੇ ਸਾਰੀ ਗੱਲ ਪਰਿਵਾਰ ਨੂੰ ਦੱਸੀ ਤਾਂ ਪੁਲਿਸ ਵਿਦਿਆਰਥੀ ਨੂੰ ਗ੍ਰਿਫਤਾਰ ਕਰਨ ਸਕੂਲ ਪਹੁੰਚੀ। ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੇ ਸਕੂਲ ਦੇ ਬਾਹਰ ਹੰਗਾਮਾ ਕੀਤਾ ਅਤੇ ਵਿਦਿਆਰਥੀ ਨੂੰ ਬਾਹਰ ਕੱਢਣ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀ ਨੂੰ ਕਮਰੇ ਵਿਚ ਬੰਦ ਕਰ ਦਿੱਤਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦਈਏ ਕਿ ਮਜੀਠਾ ਰੋਡ ਬਾਈਪਾਸ ‘ਤੇ ਸਥਿਤ ਇਕ ਨਿੱਜੀ ਸਕੂਲ ‘ਚ 5ਵੀਂ ਜਮਾਤ ਦੀ ਵਿਦਿਆਰਥਣ ਨਾਲ ਸਰੀਰਕ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਿਸੇ ਤਰ੍ਹਾਂ ਹੰਗਾਮੇ ਨੂੰ ਸ਼ਾਂਤ ਕਰਵਾਇਆ। ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਪਰਿਵਾਰਕ ਮੈਂਬਰ ਇਨਸਾਫ ਦੀ ਮੰਗ ਕਰ ਰਹੇ ਹਨ ਅਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਲਿੰਕ ‘ਤੇ ਕਲਿੱਕ ਕਰਕੇ ਵੇਖੋ ਵੀਡੀਓ
https://www.facebook.com/punjabibulletinworld/videos/932005681854693