ਹਿਮਾਚਲ ਸਰਕਾਰ ਸੰਕਟ : ਕੈਬਨਿਟ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਦਿੱਤਾ ਅਸਤੀਫਾ

0
280

ਹਿਮਾਚਲ ਪ੍ਰਦੇਸ਼, 28 ਫਰਵਰੀ | ਰਾਜ ਸਭਾ ਚੋਣਾਂ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੀ ਸੁੱਖੂ ਸਰਕਾਰ ਲਈ ਸੰਕਟ ਹੋਰ ਵਧ ਗਿਆ ਹੈ। ਸੁੱਖੂ ਸਰਕਾਰ ਵਿਚ ਕੈਬਨਿਟ ਮੰਤਰੀ ਅਤੇ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੇ ਕਾਂਗਰਸ ਹਾਈਕਮਾਂਡ ਖ਼ਿਲਾਫ਼ ਖੁੱਲ੍ਹ ਕੇ ਬਗਾਵਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰਾਸ ਵੋਟਿੰਗ ਕਰਨ ਵਾਲੇ ਵਿਧਾਇਕਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪਾਰਟੀ ਦੇ ਹਰ ਪਲੇਟਫਾਰਮ ‘ਤੇ ਇਹ ਮੁੱਦਾ ਉਠਾਇਆ ਸੀ ਪਰ ਇਸ ਨੂੰ ਅਣਗੌਲਿਆ ਕਰ ਦਿੱਤਾ ਗਿਆ।

Five to six Congress MLAs 'kidnapped', whisked away by CRPF and Haryana  Police: Himachal CM, latest news, india news, Rajya Sabha, Himachal pradesh

ਇਸ ਤੋਂ ਬਾਅਦ ਹੁਣ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੇ ਸੁੱਖੂ ਸਰਕਾਰ ‘ਚ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਬਾਰੇ ਪ੍ਰਿਯੰਕਾ ਗਾਂਧੀ ਅਤੇ ਮਲਿਕਾਰਜੁਨ ਖੜਗੇ ਨੂੰ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਸਖ਼ਤ ਫੈਸਲੇ ਲੈਣੇ ਪੈਂਦੇ ਹਨ ਅਤੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਮੈਂ ਇਸ ਸਰਕਾਰ ਵਿਚ ਨਹੀਂ ਰਹਿ ਸਕਦਾ।