ਬ੍ਰੇਕਿੰਗ : ‘ਆਪ’ ਸਰਕਾਰ 18 ਸਾਲ ਤੋਂ ਉਪਰ ਦੀਆਂ ਔਰਤਾਂ ਨੂੰ ਹਰ ਮਹੀਨੇ ਦੇਵੇਗੀ1000 ਰੁਪਏ, ਬਜਟ ਸੈਸ਼ਨ ‘ਚ ਕੀਤਾ ਐਲਾਨ

0
1900

ਦਿੱਲੀ, 4 ਮਾਰਚ| ‘ਆਪ’ ਦੀ ਅਰਵਿੰਦ ਕੇਜਰੀਵਾਲ ਸਰਕਾਰ ਦਿੱਲੀ ‘ਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਵੇਗੀ। ਕੇਜਰੀਵਾਲ ਸਰਕਾਰ ‘ਚ ਵਿੱਤ ਮੰਤਰੀ ਆਤਿਸ਼ੀ ਨੇ ਸੋਮਵਾਰ (4 ਮਾਰਚ) ਨੂੰ ਬਜਟ ਪੇਸ਼ ਕਰਦੇ ਹੋਏ ਵਿਧਾਨ ਸਭਾ ‘ਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਰਾਸ਼ੀ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਤਹਿਤ ਔਰਤਾਂ ਨੂੰ ਦੇਵੇਗੀ।

ਦੱਸਣਯੋਗ ਹੈ ਕਿ ਦਿੱਲੀ ਦੀ ਆਪ ਸਰਕਾਰ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਵੇਗੀ, ਜਿਸ ਦਾ ਐਲਾਨ ਬਜਟ ਸੈਸ਼ਨ ਦੌਰਾਨ ਵਿੱਤ ਮੰਤਰੀ ਆਤਿਸ਼ੀ ਨੇ ਕੀਤਾ। ਉਨ੍ਹਾਂ ਅਨੁਸਾਰ ਇਹ ਰਾਸ਼ੀ ਔਰਤਾਂ ਨੂੰ ਮਹਿਲਾ ਸਨਮਾਨ ਯੋਜਨਾ ਤਹਿਤ ਔਰਤਾਂ ਨੂੰ ਦਿੱਤੀ ਜਾਵੇਗੀ।