ਹੁਸ਼ਿਆਰਪੁਰ | ਗੜ੍ਹਦੀਵਾਲਾ ਦੇ ਨੇੜਲੇ ਪਿੰਡ ਰਮਦਾਸਪੁਰ ਵਿਖੇ ਛੋਟੇ ਭਰਾ ਵਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮਨਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਰਮਦਾਸਪੁਰ ਦਾ ਬੀਤੀ ਦੇਰ ਰਾਤ ਉਸ ਦੇ ਛੋਟੇ ਭਰਾ ਮਨਪ੍ਰੀਤ ਸਿੰਘ ਵੱਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਇਸ ਉਪਰੰਤ ਕਥਿਤ ਦੋਸ਼ੀ ਵਲੋਂ ਰਾਤ ਕਤਲ ਕਰਨ ਤੋਂ ਬਾਅਦ ਪਿੰਡ ਦੇ ਸਰਪੰਚ ਸ਼ਮਿੰਦਰ ਸਿੰਘ ਨੂੰ ਫੋਨ ‘ਤੇ ਕਿਹਾ ਕਿ ਸਾਡੇ ਘਰ ਬੰਦੇ ਪੈ ਗਏ ।
ਸਰਪੰਚ ਵਲੋਂ ਤੁਰੰਤ ਗੜ੍ਹਦੀਵਾਲਾ ਪੁਲਿਸ ਨੂੰ ਸੂਚਿਤ ਕੀਤਾ ਗਿਆ।ਜਦੋਂ ਪੁਲਿਸ ਸਰਪੰਚ ਨਾਲ ਮੌਕੇ ‘ਤੇ ਪੁੱਜੀ ਤਾਂ ਘਰ ਦੀਆਂ ਲਾਈਟਾਂ ਬੰਦ ਸੀ ਤੇ ਬਾਹਰਲਾ ਘਰ ਦਾ ਗੇਟ ਲੱਗਾ ਹੋਇਆ ਸੀ । ਪੁਲਿਸ ਵੱਲੋਂ ਜਦੋਂ ਕਮਰੇ ਅੰਦਰ ਜਾ ਕੇ ਵੇਖਿਆ ਗਿਆ ਤਾਂ ਮਨਜੋਤ ਸਿੰਘ ਨੂੰ ਤੇਜ਼ਧਾਰ ਹਥਿਆਰ ਨਾਲ ਗਲਾ ਪੂਰੀ ਤਰ੍ਹਾਂ ਨਾਲ ਕਟੱ ਕੇ ਮੌਤ ਦੇ ਘਾਟ ਉਤਾਰਿਆ ਹੋਇਆ ਸੀ।
ਜ਼ਿਕਰਯੋਗ ਕਿ ਉਕਤ ਮ੍ਰਿਤਕ ਨੌਜਵਾਨ ਦੇ ਮਾਂ-ਪਿਓ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ। ਇਹ ਦੋਵੇਂ ਭਰਾ ਦਾਦੀ ਨਰੰਜਣ ਕੌਰ ਪਤਨੀ ਲੇਟ ਨੰਬਰਦਾਰ ਹਰਭਜਨ ਸਿੰਘ ਨਾਲ ਰਹਿ ਰਹੇ ਸਨ।