ਪਟਿਆਲਾ | ਇਥੇ ਇਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਹਾਦਸੇ ਵਿਚ ਚਾਰ ਵਿਦਿਆਰਥੀਆਂ ਦੀ ਮੌਤ ਹੋ ਗਈ। ਅੱਜ ਤੜਕੇ 3 ਵਜੇ ਦੇ ਕਰੀਬ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਚਾਰ ਵਿਦਿਆਰਥੀ ਹਾਦਸੇ ਦਾ ਸ਼ਿਕਾਰ ਹੋ ਗਏ। ਚਾਰੇ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਸਾਰੇ ਵਿਦਿਆਰਥੀ ਯੂਨੀਵਰਸਿਟੀ ਜਾ ਰਹੇ ਸਨ। ਤੇਜ਼ ਰਫਤਾਰ ਕਾਰਨ ਐਂਡੇਵਰ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਇਸ ਹਾਦਸੇ ‘ਚ ਚਾਰ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਮੁਤਾਬਕ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਾਰ ਵਿਚ ਕਿੰਨੇ ਵਿਦਿਆਰਥੀ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਹਾਦਸਾ ਯੂਨੀਵਰਸਿਟੀ ਦੇ ਬਿਲਕੁਲ ਨੇੜੇ ਵਾਪਰਿਆ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਵਿਚ ਰਖਵਾਇਆ ਗਿਆ ਹੈ।