ਜਲੰਧਰ | ਸੂਬੇ ਦੇ ਸਭ ਤੋਂ ਵੱਡੇ GST ਦਫਤਰ ਦੀ ਪੰਜਵੀਂ ਮੰਜ਼ਿਲ ‘ਤੇ ਬੁੱਧਵਾਰ ਸਵੇਰੇ 11 ਵਜੇ ਦੇ ਕਰੀਬ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੋ ਸਕਿਆ ਹੈ, ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਜਲੰਧਰ ਦੇ ਜੀਐਸਟੀ ਭਵਨ ਵਿਚ ਅੱਗ ਲੱਗਣ ਕਾਰਨ ਪੂਰੇ ਪੰਜਾਬ ਦਾ ਵੱਡੀ ਮਾਤਰਾ ਵਿਚ ਰਿਕਾਰਡ ਸੜ ਕੇ ਸੁਆਹ ਹੋ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਘਟਨਾ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ
ਜੀਐਸਟੀ ਭਵਨ ਵਿਚ ਤਾਇਨਾਤ ਮੁਲਾਜ਼ਮ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਵੇਰੇ ਆਮ ਵਾਂਗ ਕੰਮ ਕਰ ਰਿਹਾ ਸੀ। ਇਸ ਦੌਰਾਨ ਅਚਾਨਕ ਸੜਨ ਦੀ ਤੇਜ਼ ਬਦਬੂ ਆਉਣ ਲੱਗੀ। ਕਰਮਚਾਰੀਆਂ ਨੂੰ ਤੁਰੰਤ ਪਾਸੇ ਕਰ ਦਿੱਤਾ ਗਿਆ ਅਤੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਗਈ। ਇਮਾਰਤ ਵਿਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਜਦੋਂ ਜਾਂਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੂੰ ਅੱਗ ਲੱਗਣ ਦਾ ਪਤਾ ਲੱਗਾ। ਜਿਸ ਤੋਂ ਬਾਅਦ ਪੂਰੀ ਮੰਜ਼ਿਲ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ।
ਹਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਵਿਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਪੁਲਿਸ ਮੁਲਾਜ਼ਮਾਂ ਦੇ ਹਥਿਆਰ ਵੀ ਤੁਰੰਤ ਬਾਹਰ ਕੱਢ ਲਏ ਗਏ। ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਦੀ ਮਦਦ ਨਾਲ ਇਸ ‘ਤੇ ਕਾਬੂ ਪਾਇਆ ਗਿਆ। ਫਾਇਰ ਬ੍ਰਿਗੇਡ ਦੀ ਟੀਮ ਨੇ ਨਾਲ ਲੱਗਦੀ ਇਮਾਰਤ ‘ਚ ਜਾ ਕੇ ਅੱਗ ‘ਤੇ ਕਾਬੂ ਪਾਇਆ।
ਫਾਇਰ ਬ੍ਰਿਗੇਡ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਜਦੋਂ ਸਵੇਰੇ ਨਕੋਦਰ ਚੌਕ ਨੇੜੇ ਲੱਗੀ ਅੱਗ ’ਤੇ ਕਾਬੂ ਪਾਇਆ ਜਾ ਰਿਹਾ ਸੀ ਤਾਂ ਜੀਐਸਟੀ ਕਮਿਸ਼ਨਰ ਸਮੇਤ ਉੱਚ ਅਧਿਕਾਰੀਆਂ ਦੇ ਫੋਨ ਆਉਣੇ ਸ਼ੁਰੂ ਹੋ ਗਏ। ਜਿਸ ਵਿਚ GST ਬਿਲਡਿੰਗ ਵਿਚ ਅੱਗ ਲੱਗਣ ਦੀ ਗੱਲ ਸਾਹਮਣੇ ਆਈ ਸੀ।
ਪਰ ਇਸ ਤੋਂ ਪਹਿਲਾਂ ਹੀ ਦੱਸਿਆ ਗਿਆ ਕਿ ਪਾਸਪੋਰਟ ਦਫ਼ਤਰ ਵਿਚ ਅੱਗ ਲੱਗ ਗਈ ਸੀ। ਪਹਿਲਾਂ ਤਾਂ ਦੋਵੇਂ ਥਾਵਾਂ ‘ਤੇ ਅੱਗ ਲੱਗਣ ਨੂੰ ਲੈ ਕੇ ਅਧਿਕਾਰੀ ਭੰਬਲਭੂਸੇ ਵਿਚ ਸਨ। ਟੀਮਾਂ ਦੋਵਾਂ ਥਾਵਾਂ ‘ਤੇ ਪਹੁੰਚ ਚੁੱਕੀਆਂ ਸਨ ਪਰ ਫਿਰ ਪਤਾ ਲੱਗਾ ਕਿ ਸਿਰਫ ਜੀਐਸਟੀ ਭਵਨ ਨੂੰ ਅੱਗ ਲੱਗੀ ਸੀ। ਅੱਗ ਹੁਣ ਕਾਬੂ ਹੇਠ ਹੈ, ਜਲਦੀ ਹੀ ਇਸ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ। ਜੀਐਸਟੀ ਭਵਨ ਦੀ ਪੰਜਵੀਂ ਮੰਜ਼ਿਲ ‘ਤੇ ਅੱਗ ਲੱਗ ਗਈ।