ਪੰਜਾਬ ‘ਚ ਤਾਪਮਾਨ ’ਚ ਹੋਇਆ ਵਾਧਾ, ਫਾਜ਼ਿਲਕਾ ਰਿਹਾ ਸਭ ਤੋਂ ਵੱਧ ਗਰਮ

0
357

ਲੁਧਿਆਣਾ | ਸ਼ਨੀਵਾਰ ਦੇ ਮੁਕਾਬਲੇ ਐਤਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 2.5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਹਾਲਾਂਕਿ, ਰਾਜ ‘ਚ ਇਹ ਆਮ ਨਾਲੋਂ 2.3 ਡਿਗਰੀ ਸੈਲਸੀਅਸ ਘੱਟ ਹੈ। ਰਾਜ ‘ਚ ਸਭ ਤੋਂ ਵੱਧ ਤਾਪਮਾਨ 39.9 ਡਿਗਰੀ ਸੈਲਸੀਅਸ ਫਾਜਿਲਕਾ ‘ਚ ਦਰਜ ਕੀਤਾ ਗਿਆ ਹੈ।

ਮੌਸਮ ਕੇਂਦਰ ਚੰਡੀਗੜ੍ਹ ਤੋਂ ਮਿਲੀ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨ੍ਹਾਂ ਵਿੱਚ ਕੋਈ ਵੀ ਚੇਤਾਵਨੀ ਨਹੀਂ ਦਿੱਤੀ ਗਈ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਵਿੱਚ 5 ਐੱਮਐੱਮ ਪ੍ਰਤੀ ਘੱਟਾ ਦੇ ਹਿਸਾਬ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਐਤਵਾਰ ਨੂੰ ਆਸਮਾਨ ਵਿੱਚ ਬੱਦਲ ਵੀ ਛਾਏ ਰਹੇ ਅਤੇ ਠੰਡੀਆਂ ਹਵਾਵਾਂ ਵੀ ਚੱਲੀਆਂ ਪਰ ਗਰਮੀ ਬਰਕਰਾਰ ਰਹੀ।