ਜਲੰਧਰ : 12 ਜੁਲਾਈ | ਇਸ ਵੇਲੇ ਦੀ ਵੱਡੀ ਖਬਰ ਜਲੰਧਰ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਪੁਲਿਸ ਨੇ ਖਡੂਰ ਸਾਹਿਬ ਤੋਂ ਐਮਪੀ ਭਾਈ ਅੰਮ੍ਰਿਤਪਾਲ ਸਿੰਘ ਦੇ ਭਰਾ ਨੂੰ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਹੈ।
ਜਲੰਧਰ ਦਿਹਾਤੀ ਦੇ ਐਸਐਸਪੀ ਡਾ. ਅੰਕੁਰ ਗੁਪਤਾ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ‘ਆਈਸ’ ਡਰੱਗਜ਼ ਦੇ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਇਸ ਮਾਮਲੇ ਦੀ ਡਿਟੇਲ ਜਾਣਕਾਰੀ ਪ੍ਰੈੱਸ ਕਾਨਫਰੰਸ ਕਰਕੇ ਜਲਦ ਜਨਤਕ ਕੀਤੀ ਜਾਵੇਗੀ।
ਭਾਈ ਅੰਮ੍ਰਿਤਪਾਲ ਨੇ ਕੁਝ ਦਿਨ ਪਹਿਲਾਂ ਹੀ ਖਡੂਰ ਸਾਹਿਬ ਤੋਂ ਐਮਪੀ ਅਹੁੱਦੇ ਦੀ ਸਹੁੰ ਚੁੱਕੀ ਹੈ। ਫਿਲਹਾਲ ਉਹ ਡਿਬਰੂਗੜ੍ਹ ਜੇਲ ਵਿੱਚ ਬੰਦ ਹਨ।



































