ਖੂਸ਼ੀ ਫਾਊਂਡੇਸ਼ਨ ਵੱਲੋਂ ਚਲਾਈ ਜਾ ਰਹੀ ਹਰਾ ਭਰਾ ਮੁਹਿੰਮ ਤਹਿਤ ਸਰਕਾਰੀ ਸਕੂਲ ‘ਚ ਪੌਦੇ ਲਗਾਏ

0
3870

ਫਾਜ਼ਿਲਕਾ, 11 ਜੁਲਾਈ | ਖੁਸ਼ੀ ਫਾਊਂਡੇਸ਼ਨ ਵੱਲੋਂ ਹਰਾ ਭਰਾ ਮੁਹਿੰਮ ਤਹਿਤ ਮੈਡਮ ਖੁਸਬੂ ਸਾਵਨਸੁਖਾ ਦੀ ਅਗਵਾਈ ਹੇਠ ਸਰਕਾਰੀ ਸੀਨੀ. ਸਕੈ. ਸਕੂਲ (ਲੜਕੇ) ਫਾਜ਼ਿਲਕਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬਾਧਾ ਵਿਖ਼ੇ ਅੱਜ ਪੌਦੇ ਲਗਾਏ ਗਏ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਰੁੱਖਾਂ ਦੀ ਬਹੁਤ ਮਹੱਤਤਾ ਹੈ। ਰੁੱਖਾਂ ਦੀ ਘਾਟ ਕਰਕੇ ਜਿਆਦਾ ਗਰਮੀ ਹੁੰਦੀ ਜਾ ਰਹੀ ਹੈ ਤੇ ਤਪਸ਼ ਵਧ ਗਈ ਹੈ। ਉਨ੍ਹਾਂ ਕਿਹਾ ਕਿ ਤਪਸ਼ ਨੂੰ ਘਟਾਉਣ ਲਈ ਸਾਡਾ ਆਲਾ-ਦੁਆਲਾ ਹਰਿਆ ਭਰਿਆ ਹੋਣਾ ਚਾਹੀਦਾ ਹੈ , ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਅਸੀਂ ਪੌਦੇ ਲਗਾਵਾਂਗੇ। ਉਨ੍ਹਾਂ ਕਿਹਾ ਕਿ ਹਰੇਕ ਬਚੇ ਨੂੰ ਹਰੇਕ ਨਾਗਰਿਕ ਨੂੰ ਇਕ-ਇਕ ਬੁਟਾ ਲਗਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਖੁਸ਼ੀ ਫਾਉਂਡੇਸ਼ਨ ਵੱਲੋਂ ਹਲਕੇ ਵਿਚ 3 ਲੱਖ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਪੌਦੇ ਲਗਾਉਣੇ ਬਹੁਤ ਜਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਸਾਰੇ ਲੋਕ ਆਪਣੀ ਜਿੰਮੇਵਾਰੀ ਸਮਝਦੇ ਹੋਏ ਪੌਦੇ ਲਗਾਉਣਗੇ ਤਾਂ ਸਾਡਾ ਵਾਤਾਵਰਣ ਬਿਮਾਰੀਆਂ ਮੁਕਤ ਹੋਵੇਗਾ। ਉਨ੍ਹਾਂ ਨੇ ਲੋਕਾਂ ਨੂੰਅਪੀਲ ਕੀਤੀ ਕਿ ਉਹ ਭਵਿਖੀ ਪੀੜੀ ਨੂੰ ਸ਼ੁੱਧ ਵਾਤਾਵਰਣ ਦੇਣ ਦੇ ਉਦੇਸ਼ ਨਾਲ ਵੱਧ ਤੋਂ ਵਧ ਪੋਦੇ ਲਗਾਉਣ।

ਉਨ੍ਹਾਂ ਨੇ ਨਸ਼ਿਆਂ ਦੇ ਖਿਲਾਫ ਵੀ ਲੋਕਾਂ ਨੂੰ ਜਾਗਰੂਕ ਕਰਦਿਆ ਕਿਹਾ ਕਿ ਇਸ ਮਾੜੀ ਕੁਰੀਤੀ ਤੋਂ ਸਾਡੀ ਨੋਜਵਾਨ ਪੀੜੀ ਨੂੰ ਬਚਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਖਿਲਾਫ ਇਕਜੁਟ ਹੋ ਕੇ ਲੜੀਏ ਤਾਂ ਨਸ਼ੇ ਨੂੰ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਨ਼ਸਿਆਂ ਤੋਂ ਦੂਰ ਰਹਿੰਦਿਆ ਸਾਨੂੰ ਸੂਬੇ ਦੇ ਵਿਕਾਸ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।

ਇਸ ਮੌਕੇ ਡੀ.ਈ.ਓ ਸ਼ਿਵਪਾਲ ਗੋਇਲ, ਡਿਪਟੀ ਡੀਈ.ਓ ਪੰਕਜ ਅੰਗੀ, ਲੈਕਚਰਾਰ ਵਿਕਾਸ ਡਾਗਾ, ਸਕੂਲ ਪ੍ਰਿੰਸੀਪਲ ਹਰੀ ਚੰਦ, ਬਲਾਕ ਪ੍ਰਧਾਨ ਅਲਕਾ ਜੁਨੇਜਾ, ਸੁਰਿੰਦਰ ਕੰਬੋਜ, ਬਿਟੂ ਸੇਤੀਆ, ਪਿੰਦਰ ਤੋਂ ਇਲਾਵਾਂ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜਰ ਸਨ।