ਵੱਡੀ ਖਬਰ : ਇੰਟਰਨੈਸ਼ਨਲ ਡਰੱਗ ਰੈਕੇਟ ਦਾ ਪਰਦਾਫਾਸ਼, ਕਈ ਥਾਵਾਂ ‘ਤੇ ਛਾਪੇਮਾਰੀ; 9 ਗ੍ਰਿਫਤਾਰ

0
3961

ਜਲੰਧਰ, 28 ਸਤੰਬਰ | ਪੰਜਾਬ ‘ਚ ਦਿਨੋ-ਦਿਨ ਵੱਧ ਰਹੇ ਨਸ਼ੇ ਖਿਲਾਫ ਪੰਜਾਬ ਪੁਲਿਸ ਨੇ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਜਲੰਧਰ ਪੁਲਿਸ ਨੇ ਇੰਟਰਨੈਸ਼ਨਲ ਡਰੱਗ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ।

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ ਕਈ ਥਾਵਾਂ ਤੋਂ ਛਾਪੇਮਾਰੀ ਕਰਕੇ 9 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਅਰੋਪੀਆਂ ਤੋਂ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ 1.11 ਲੱਖ ਤੋਂ ਵੱਧ ਗੋਲੀਆਂ, ਕੈਪਸੂਲ ਅਤੇ ਹੋਰ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ। ਅਰੋਪੀਆਂ ਖਿਲਾਫ FIR ਦਰਜ ਅਤੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਕਾਰਟੇਲ ਨੂੰ ਨਸ਼ਟ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਇਸ ਮਾਮਲੇ ‘ਚ ਪ੍ਰੈੱਸ ਕਾਨਫਰੰਸ ਕਰਕੇ ਹੋਰ ਖੁਲਾਸੇ ਕਰ ਸਕਦੇ ਹਨ।