ਮਸ਼ਹੂਰ ਗਾਇਕ AP Dhillon ਦੇ ਘਰ ‘ਤੇ ਹੋਈ ਫ਼ਾਇਰਿੰਗ, ਗੈਂਗਸਟਰ ਨੇ ਲਈ ਜ਼ਿੰਮੇਵਾਰੀ

0
188

ਕੈਨੇਡਾ, 2 ਸਿਤੰਬਰ। ਕੈਨੇਡਾ ਦੇ ਵੈਨਕੂਵਰ ‘ਚ ਵਿਕਟੋਰੀਆ ਆਈਲੈਂਡ ( Victoria Island) ‘ਤੇ ਪੰਜਾਬੀ ਗਾਇਕ ਏਪੀ ਢਿੱਲੋਂ (AP Dhillon’s house ) ਦੇ ਘਰ ਦੇ ਬਾਹਰ ਕਥਿਤ ਤੌਰ ‘ਤੇ ਗੋਲੀਆਂ ਚਲਾਈਆਂ ਗਈਆਂ। ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਰੋਹਿਤ ਗੋਦਾਰਾ ਨਾਮਕ ਵਿਅਕਤੀ ਨੇ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਦਸ ਦਈਏ ਕਿ ਰੈਪਰ ਏਪੀ ਢਿੱਲੋਂ ਬ੍ਰਿਟਿਸ਼ ਕੋਲੰਬੀਆ ਦੇ ਵਿਕਟੋਰੀਆ ਆਈਲੈਂਡ ਵਿਖੇ ਰਹਿੰਦੇ ਹਨ।

ਲਾਰੈਂਸ ਬਿਸ਼ਨੋਈ ਅਤੇ ਰੋਹਿਤ ਗੋਦਾਰਾ ਗੈਂਗ ਵੱਲੋਂ ਹਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਇਕ ਪੋਸਟ ਕੀਤੀ ਗਈ ਹੈ, ਜਿਸ ਵਿਚ ਸਲਮਾਨ ਖਾਨ ਦਾ ਵੀ ਜ਼ਿਕਰ ਹੈ ਕਿ ਗੋਲੀਬਾਰੀ ਉਨ੍ਹਾਂ ਦੀ ਨੇੜਤਾ ਕਾਰਨ ਕੀਤੀ ਗਈ ਸੀ।

ਸੁਰੱਖਿਆ ਏਜੰਸੀਆਂ ਇਸ ਪੋਸਟ ਅਤੇ ਗੋਲੀਬਾਰੀ ਦੇ ਤੱਥਾਂ ਦਾ ਪਤਾ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ। ਇਸ ਤੋਂ ਪਹਿਲਾਂ ਵੀ ਗੋਲਡੀ ਲਰੇਸ ਗੈਂਗ ਨੇ ਕੁਝ ਮਹੀਨੇ ਪਹਿਲਾਂ ਗਿੱਪੀ ਗਰੇਵਾਲ ਦੇ ਵਿਦੇਸ਼ੀ ਘਰ ‘ਤੇ ਗੋਲੀਆਂ ਚਲਾਈਆਂ ਸਨ।ਕੈਨੇਡੀਅਨ ਪੁਲਿਸ ਨੇ ਅਜੇ ਤੱਕ ਇਸ ਬਾਰੇ ਆਪਣੀ ਵੈੱਬਸਾਈਟ ਜਾਂ ਅਧਿਕਾਰਤ ਤੌਰ ‘ਤੇ ਕੋਈ ਪ੍ਰਤੀਕਿਰਿਆ ਸਾਂਝੀ ਨਹੀਂ ਕੀਤੀ ਹੈ। ਇਸ ਘਟਨਾ ‘ਤੇ ਏਪੀ ਢਿੱਲੋਂ ਨੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

ਦੱਸ ਦਈਏ ਕਿ ਪਿਛਲੇ ਸਾਲ ਨਵੰਬਰ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਕੈਨੇਡਾ ‘ਚ ਗਾਇਕ ਗਿੱਪੀ ਗਰੇਵਾਲ ਦੇ ਘਰ ‘ਤੇ ਕਥਿਤ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਸੀ। ਇਹ ਕਥਿਤ ਘਟਨਾ ਵੈਨਕੂਵਰ ਦੇ ਵਾਈਟ ਰੌਕ ਇਲਾਕੇ ‘ਚ ਵਾਪਰੀ ਸੀ ।