ਲੁਧਿਆਣਾ : ਏਜੰਟ ਨੇ ਵਿਦੇਸ਼ ਭੇਜਣ ਦੇ ਨਾਂ ‘ਤੇ ਲੈ ਲਏ ਲੱਖਾਂ, ਨਾ ਭੇਜਿਆ ਵਿਦੇਸ਼, ਨਾ ਮੋੜ ਪੈਸੇ

0
379

ਲੁਧਿਆਣਾ, 27 ਸਤੰਬਰ| ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਦੱਖਣੀ ਕੋਰੀਆ ਅਤੇ ਜਾਪਾਨ ‘ਚ  ਭੇਜਣ ਦੇ ਨਾਂ ‘ਤੇ 8.5 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਇਕ ਦੋਸ਼ੀ ਖਿਲਾਫ ਮਾਮਲਾ ਦਰਜ ਕੀਤਾ ਹੈ। ਉਪਰੋਕਤ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਲਡੀਸੀਓ ਸਟੇਟ ਪੁਲਿਸ ਚੌਕੀ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਰਣਜੋਧ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਮੰਗਲੀ ਟਾਂਡਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ |

ਪੀੜਤ ਨੇ ਦੱਸਿਆ ਕਿ ਉਸ ਨੇ ਆਪਣੇ ਭਰਾ ਦਲਜੀਤ ਸਿੰਘ ਨੂੰ ਦੱਖਣੀ ਕੋਰੀਆ ਅਤੇ ਜਾਪਾਨ ਭੇਜਣ ਦੇ ਨਾਂ ‘ਤੇ ਪ੍ਰਦੀਪ ਬਾਵਾ ਪੁੱਤਰ ਧਰਮਪਾਲ ਵਾਸੀ ਚਿਠੀ ਕਾਲੋਨੀ ਨੂੰ 8.5 ਲੱਖ ਰੁਪਏ ਦਿੱਤੇ ਸਨ ਪਰ ਪ੍ਰਦੀਪ ਬਾਵਾ ਨੇ ਨਾ ਤਾਂ ਉਸ ਦੇ ਭਰਾ ਦਲਜੀਤ ਸਿੰਘ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਕਰਨ ਉਪਰੰਤ ਪੁਲਿਸ ਨੇ ਕਥਿਤ ਦੋਸ਼ੀ ਪ੍ਰਦੀਪ ਬਾਵਾ ਖਿਲਾਫ ਧੋਖਾਧੜੀ ਅਤੇ ਇਮੀਗ੍ਰੇਸ਼ਨ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ |