ਅਹਿਮ ਖਬਰ ! ਚੋਣ ਕਮਿਸ਼ਨ ਨੇ ਇਨ੍ਹਾਂ ਵਿਅਕਤੀਆਂ ਦੇ ਪੰਚਾਇਤੀ ਚੋਣਾਂ ਲੜਨ ‘ਤੇ ਲਾਈ ਰੋਕ, ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ

0
3149

ਜਲੰਧਰ/ਲੁਧਿਆਣਾ/ਚੰਡੀਗੜ੍ਹ, 28 ਸਤੰਬਰ | ਪੰਜਾਬ ਰਾਜ ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਜਾਰੀ ਕੀਤਾ ਹੈ, ਜਿਸ ਅਨੁਸਾਰ ਸੂਬੇ ਵਿਚ ‘ਡਿਫਾਲਟਰ’ ਵਿਅਕਤੀ ਪੰਚਾਇਤੀ ਚੋਣਾਂ ਨਹੀਂ ਲੜ ਸਕਣਗੇ ਕਿਉਂਕਿ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਪੇਸ਼ ਕਰਨਾ ਹੋਵੇਗਾ। ਪੰਜਾਬ ਰਾਜ ਚੋਣ ਕਮਿਸ਼ਨ ਨੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰ ਕੇ ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਨੂੰ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ ਲੈਣ ਲਈ ਕਿਹਾ ਹੈ।

ਦੱਸ ਦੇਈਏ ਕਿ ਪੰਜਾਬ ‘ਚ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਸੂਬੇ ‘ਚ ਸਿਆਸੀ ਤਾਪਮਾਨ ਤੇਜ਼ੀ ਨਾਲ ਵਧਣਾ ਸ਼ੁਰੂ ਹੋ ਗਿਆ ਹੈ, ਅਜਿਹੇ ‘ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਚੋਣ ਲੜਨ ਦੇ ਚਾਹਵਾਨ ਉਮੀਦਵਾਰ ਆਪਣੇ ਨਾਮਜ਼ਦਗੀ ਫਾਰਮ ਭਰ ਸਕਦੇ ਹਨ, ਇਸ ਲਈ ਉਹ ਜ਼ਿਲਾ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਫ਼ਤਰਾਂ ਵਿਚ ਪਹੁੰਚ ਕਰ ਰਹੇ ਹਨ।