AC ਸਰਵਿਸ ਦੇ ਪੈਸੇ ਮੰਗੇ ਤਾਂ ਡਾਕਟਰ ਨੇ ਮਕੈਨਿਕ ‘ਤੇ ਚਲਾਈਆਂ ਗੋਲੀਆਂ, ਮਸਾਂ ਭੱਜ ਕੇ ਬਚਾਈ ਜਾਨ

0
727

ਅੰਮ੍ਰਿਤਸਰ, 1 ਅਕਤੂਬਰ | ਪੰਜਾਬ ਵਿਚ ਹਰ ਰੋਜ਼ ਘਟਨਾਵਾਂ ਵਾਪਰ ਰਹੀਆਂ ਹਨ। ਇਸ ਦੌਰਾਨ ਅੰਮ੍ਰਿਤਸਰ ਦੇ ਇਸਲਾਮਾਬਾਦ ਇਲਾਕੇ ‘ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਡਾਕਟਰ ਨੇ ਏਸੀ ਰਿਪੇਅਰ ਕਰ ਰਹੇ ਵਿਅਕਤੀ ‘ਤੇ ਗੋਲੀਆਂ ਚਲਾ ਦਿੱਤੀਆਂ। ਇਹ ਘਟਨਾ ਸੀਸੀਟੀਵੀ ਵਿਚ ਕੈਦ ਹੋ ਗਈ।

ਦੱਸਿਆ ਗਿਆ ਹੈ ਕਿ ਉਕਤ ਨੌਜਵਾਨ ਨੇ ਡਾਕਟਰ ਦੇ ਘਰ ਏ.ਸੀ ਦੀ ਮੁਰੰਮਤ ਕੀਤੀ ਸੀ ਅਤੇ ਜਦੋਂ ਉਸ ਨੇ ਆਪਣੇ ਕੰਮ ਲਈ 3500 ਰੁਪਏ ਮੰਗੇ ਤਾਂ ਡਾਕਟਰ ਨੇ ਗੋਲੀਆਂ ਚਲਾ ਦਿੱਤੀਆਂ। ਨੌਜਵਾਨ ਨੇ ਇਸ ਘਟਨਾ ਦੀ ਸ਼ਿਕਾਇਤ ਪੁਲਿਸ ਨੂੰ ਕਰ ਦਿੱਤੀ ਹੈ।

ਇਸ ਸਬੰਧੀ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਹੀ ਡਾਕਟਰ ਨੂੰ ਕਾਬੂ ਕਰ ਲਿਆ ਜਾਵੇਗਾ | ਉਸ ਨੇ ਦੱਸਿਆ ਕਿ ਪੀੜਤ ਨੇ ਦੋਸ਼ ਲਾਇਆ ਹੈ ਕਿ ਜਦੋਂ ਉਸ ਨੇ ਏਸੀ ਸਰਵਿਸ ਲਈ ਪੈਸੇ ਮੰਗੇ ਤਾਂ ਡਾਕਟਰ ਨੇ ਗੋਲੀਆਂ ਚਲਾ ਦਿੱਤੀਆਂ।