ਛੁੱਟੀਆਂ ਹੋਣ ਦੇ ਬਾਵਜੂਦ ਪੰਜਾਬ ‘ਚ ਖੁੱਲ੍ਹੇ ਰਹਿਣਗੇ ਇਹ ਦਫਤਰ

0
208

ਮੋਹਾਲੀ, 2 ਅਕਤੂਬਰ | ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਵਿਚ ਗ੍ਰਾਮ ਪੰਚਾਇਤ ਚੋਣਾਂ ਲੜਨ ਦੇ ਇੱਛੁਕ ਉਮੀਦਵਾਰਾਂ ਨੂੰ ਕੋਈ ਇਤਰਾਜ਼ ਨਹੀਂ ਸਰਟੀਫਿਕੇਟ (ਐਨ.ਓ.ਸੀ.) ਅਤੇ ਬਕਾਇਆ ਨਹੀਂ (ਐਨ.ਡੀ.ਸੀ.) ਸਰਟੀਫਿਕੇਟ ਜਾਰੀ ਕਰਨ ਲਈ 2 ਅਤੇ 3 ਅਕਤੂਬਰ ਦੀ ਛੁੱਟੀ ਵਾਲੇ ਦਿਨ ਵੀ ਜ਼ਿਲੇ ਦੇ BDPO ਦਫ਼ਤਰ ਖੁੱਲ੍ਹੇ ਰੱਖੇ ਜਾਣਗੇ।

ਉਪਰੋਕਤ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜ਼ਿਲਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਗ੍ਰਾਮ ਪੰਚਾਇਤ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦਫ਼ਤਰਾਂ ਵਿਚ ਜਾ ਕੇ ਉਕਤ ਸਰਟੀਫਿਕੇਟ ਪ੍ਰਾਪਤ ਕਰ ਸਕਦੇ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)