ਚੰਡੀਗੜ੍ਹ, 5 ਅਕਤੂਬਰ | ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਜੱਸਾ ਬੁਰਜ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਕਤ ਮੁਲਜ਼ਮ ਗੈਂਗਸਟਰ ਜੱਸਾ ਬੁਰਜ ਗੈਂਗ ਲਈ ਕੰਮ ਕਰਦੇ ਸਨ। ਉਕਤ ਦੋਸ਼ੀਆਂ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਪੂਰੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ ਹੈ।
ਪੁਲfਸ ਨੇ ਕਿੰਗਪਿਨ ਜਸਪ੍ਰੀਤ ਸਿੰਘ ਉਰਫ ਜੱਸਾ ਬੁਰਜ ਸਮੇਤ ਤਿੰਨੋਂ ਦੋਸ਼ੀਆਂ ਨੂੰ ਰਿਮਾਂਡ ‘ਤੇ ਲੈ ਲਿਆ ਹੈ। ਸਾਰੇ ਮੁਲਜ਼ਮ ਹਥਿਆਰਾਂ ਦੀ ਤਸਕਰੀ, ਖੋਹ ਅਤੇ ਅਗਵਾ ਸਮੇਤ ਕਰੀਬ 11 ਅਪਰਾਧਿਕ ਮਾਮਲਿਆਂ ਵਿਚ ਨਾਮਜ਼ਦ ਸਨ। ਸਾਰੇ ਕੇਸਾਂ ਵਿਚ ਜਸਪ੍ਰੀਤ ਸਿੰਘ ਉਰਫ ਜੱਸਾ ਮੁੱਖ ਮੁਲਜ਼ਮ ਸੀ। ਪੁਲਿਸ ਨੇ ਮੁਲਜ਼ਮਾਂ ਕੋਲੋਂ 4 ਪਿਸਤੌਲ (32 ਬੋਰ) ਮੈਗਜ਼ੀਨ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ- ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ। ਫਿਲਹਾਲ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਕਿ ਉਕਤ ਮੁਲਜ਼ਮਾਂ ਦੇ ਹਥਿਆਰ ਕਿੱਥੋਂ ਲਏ ਸਨ। ਪੁੱਛਗਿੱਛ ਤੋਂ ਬਾਅਦ ਉਕਤ ਅਸਲਾ ਸਪਲਾਇਰ ਨੂੰ ਵੀ ਪੁਲਿਸ ਗ੍ਰਿਫਤਾਰ ਕਰ ਲਵੇਗੀ।