ਭਿਆਨਕ ਸੜਕ ਹਾਦਸਾ ! ਬਾਂਹ ਕੱਟਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਧਾਹਾਂ ਮਾਰ ਰੋ ਰਿਹਾ ਪਰਿਵਾਰ

0
679

ਦੀਨਾਨਗਰ, 5 ਅਕਤੂਬਰ | ਬਹਿਰਾਮਪੁਰ ਰੋਡ ‘ਤੇ ਪਿੰਡ ਬਠੋਵਾਲ ਨੇੜੇ ਸਫਾਰੀ ਗੱਡੀ ਨਾਲ ਤੂੜੀ ਦੀਆਂ ਗੱਠਾਂ ਨਾਲ ਭਰੀ ਟਰਾਲੀ ਦੀ ਟੱਕਰ ਹੋਣ ਕਾਰਨ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੂਜਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਹਿਰਾਮਪੁਰ ਓਮਕਾਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਇਕ ਟਰਾਲੀ ਟਰੈਕਟਰ ਤੂੜੀ ਦੀਆਂ ਬੋਰੀਆਂ ਲੈ ਕੇ ਬਹਿਰਾਮਪੁਰ ਤੋਂ ਦੀਨਾਨਗਰ ਵੱਲ ਜਾ ਰਹੀ ਸੀ, ਜਦੋਂ ਉਹ ਪਿੰਡ ਬਠਾਵਾਲਾ ਨੇੜੇ ਪੁੱਜੀ ਤਾਂ ਦੀਨਾਨਗਰ ਵੱਲੋਂ ਆ ਰਹੀ ਸਫਾਰੀ ਗੱਡੀ ਨਾਲ ਟੱਕਰ ਹੋ ਗਈ।

ਜਿਸ ਕਾਰਨ ਸਫਾਰੀ ਕਾਰ ਚਲਾ ਰਹੇ ਡਰਾਈਵਰ ਦੀ ਬਾਂਹ ਕੱਟਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ, ਜਦਕਿ ਬਾਕੀ ਨੌਜਵਾਨ ਵਾਲ-ਵਾਲ ਬਚ ਗਏ। ਇਸ ਦੌਰਾਨ ਟਰਾਲੀ ਚਾਲਕ ਹਨੇਰੇ ਦਾ ਫਾਇਦਾ ਉਠਾ ਕੇ ਫਰਾਰ ਹੋ ਗਿਆ। ਥਾਣਾ ਬਹਿਰਾਮਪੁਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਟਰਾਲੀ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦੀਪ ਸਿੰਘ ਉਰਫ਼ ਲੱਬਾ ਪੁੱਤਰ ਬਲਵੰਤ ਸਿੰਘ ਵਾਸੀ ਬਹਿਰਾਮਪੁਰ ਵਜੋਂ ਹੋਈ ਹੈ। ਦੂਜੇ ਪਾਸੇ ਰੋਣ ਕਾਰਨ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਦੱਸਿਆ ਜਾ ਰਿਹਾ ਹੈ ਕਿ ਉਸ ਦੀ ਇੱਕ ਛੋਟੀ ਬੇਟੀ ਵੀ ਹੈ। ਇਸ ਦੇ ਨਾਲ ਹੀ ਇਲਾਕੇ ‘ਚ ਸੋਗ ਦੀ ਲਹਿਰ ਫੈਲ ਗਈ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)