ਲੋਕਾਂ ਲਈ ਰਾਹਤ ਭਰੀ ਖਬਰ ! ਪੰਜਾਬ ਦੀ ਇਸ ਮੰਡੀ ‘ਚ 35 ਰੁਪਏ ਕਿਲੋ ਮਿਲੇਗਾ ਪਿਆਜ਼

0
340

ਜਲੰਧਰ, 7 ਅਕਤੂਬਰ | ਪਿਆਜ਼ ਦੀਆਂ ਕੀਮਤਾਂ ‘ਚ ਲਗਾਤਾਰ ਹੋ ਰਹੇ ਵਾਧੇ ਵਿਚਾਲੇ ਆਮ ਲੋਕਾਂ ਲਈ ਰਾਹਤ ਭਰੀ ਖਬਰ, ਹੁਣ ਲੋਕਾਂ ਨੂੰ ਸਿਰਫ 35 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਪਿਆਜ਼ ਮਿਲੇਗਾ। ਸਸਤੇ ਪਿਆਜ਼ ਦੀ ਇਹ ਸਪਲਾਈ ਖਪਤਕਾਰ ਮਾਮਲੇ ਵਿਭਾਗ ਵੱਲੋਂ ਮਕਸੂਦਾਂ ਸਬਜ਼ੀ ਮੰਡੀ ਦੀ ਦੁਕਾਨ ਨੰਬਰ 78 ਤੋਂ 8 ਅਕਤੂਬਰ ਦਿਨ ਮੰਗਲਵਾਰ ਨੂੰ ਦਿੱਤੀ ਜਾਵੇਗੀ। ਇਹ ਸਪਲਾਈ ਸਵੇਰੇ 9 ਵਜੇ ਤੋਂ ਸ਼ੁਰੂ ਹੋਵੇਗੀ। ਪ੍ਰਤੀ ਮੈਂਬਰ ਕਿੰਨੇ ਪਿਆਜ਼ ਦਿੱਤੇ ਜਾਣਗੇ, ਇਸ ਬਾਰੇ ਦੁਪਹਿਰ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ।