ਭਲਕੇ ਜਲੰਧਰ ‘ਚ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਲਏ ਜਾ ਸਕਦੇ ਹਨ ਅਹਿਮ ਫੈਸਲੇ

0
221

ਚੰਡੀਗੜ੍ਹ/ਜਲੰਧਰ, 7 ਅਕਤੂਬਰ | ਪੰਜਾਬ ‘ਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਮੰਗਲਵਾਰ ਨੂੰ ਦੁਪਹਿਰ 1 ਵਜੇ ਜਲੰਧਰ ਵਿਖੇ ਸਮਾਪਤ ਹੋਵੇਗੀ।

ਇਸ ਮੀਟਿੰਗ ਵਿਚ ਪੰਚਾਇਤੀ ਚੋਣਾਂ ਅਤੇ ਡਾਕਟਰਾਂ ਦੀ ਭਰਤੀ ਸਮੇਤ ਕਈ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਲੰਬੇ ਸਮੇਂ ਬਾਅਦ ਚੰਡੀਗੜ੍ਹ ਤੋਂ ਬਾਹਰ ਮੀਟਿੰਗ ਹੋਣ ਜਾ ਰਹੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਵਿਚ ਮੀਟਿੰਗਾਂ ਕਰਨ ਦਾ ਫੈਸਲਾ ਕੀਤਾ ਸੀ। ਲੁਧਿਆਣਾ ਸਮੇਤ ਕਈ ਜ਼ਿਲ੍ਹਿਆਂ ਵਿਚ ਮੀਟਿੰਗਾਂ ਕੀਤੀਆਂ ਗਈਆਂ ਹਨ।

 

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)