ਝੋਨੇ ਦੀ ਖਰੀਦ ਨੂੰ ਲੈ ਕੇ CM ਮਾਨ ਗੰਭੀਰ ! ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ‘ਚ ਜਾ ਕੇ ਨਿਰੀਖਣ ਕਰਨ ਦੇ ਦਿੱਤੇ ਹੁਕਮ

0
1796

ਚੰਡੀਗੜ੍ਹ, 9 ਅਕਤੂਬਰ | ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਚੱਲ ਰਹੀ ਖਰੀਦ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਡੀਆਂ ਦਾ ਨਿਰੀਖਣ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੂੰ ਰੋਜ਼ਾਨਾ ਸੱਤ ਤੋਂ ਅੱਠ ਮੰਡੀਆਂ ਦੀ ਜਾਂਚ ਕਰਨੀ ਪਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਰੋਜ਼ਾਨਾ ਆਪਣੀ ਰਿਪੋਰਟ ਮੁੱਖ ਮੰਤਰੀ ਨੂੰ ਸੌਂਪਣੀ ਪਵੇਗੀ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ।

ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਖੁਦ ਗੰਭੀਰ ਹਨ। ਉਨ੍ਹਾਂ ਇਸ ਮਾਮਲੇ ਸਬੰਧੀ ਆੜ੍ਹਤੀਆਂ ਨਾਲ ਮੀਟਿੰਗ ਕੀਤੀ ਸੀ। ਉਨ੍ਹਾਂ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਈ। ਇਸ ਤੋਂ ਬਾਅਦ ਆੜ੍ਹਤੀਆਂ ਨੇ ਉਨ੍ਹਾਂ ਦੀ ਗੱਲ ਮੰਨ ਲਈ। ਝੋਨੇ ਖਰੀਦ ਸ਼ੁਰੂ ਕਰਨ ਦਾ ਫੈਸਲਾ ਵੀ ਕਰ ਲਿਆ ਸੀ। ਇਸ ਦੇ ਨਾਲ ਹੀ ਜਲੰਧਰ ਜਾ ਕੇ ਮੁੱਖ ਮੰਤਰੀ ਨੇ ਖੁਦ ਫਸਲਾਂ ਦੀ ਖਰੀਦ ਦਾ ਜਾਇਜ਼ਾ ਲਿਆ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਮਿਸ਼ਨ ਏਜੰਟਾਂ ਨਾਲ ਮੀਟਿੰਗ ਦੌਰਾਨ ਈਪੀਐਫ ਦੇ 50 ਕਰੋੜ ਰੁਪਏ ਦੇ ਬਕਾਇਆ ਦੇ ਮੁੱਦੇ ‘ਤੇ ਵਿਸਥਾਰ ਨਾਲ ਚਰਚਾ ਕੀਤੀ ਸੀ। ਸੀਐਮ ਨੇ ਕਿਹਾ ਕਿ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ। ਸੀਐਮ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਉਹ ਇਸ ਮਾਮਲੇ ਵਿਚ ਐਫਸੀਆਈ ਨਾਲ ਕਾਨੂੰਨੀ ਲੜਾਈ ਲੜਨ ਲਈ ਤਿਆਰ ਹਨ। ਉਨ੍ਹਾਂ ਆੜ੍ਹਤੀਆਂ ਨੂੰ ਕਿਹਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਹਨ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਚੰਗੇ ਮਾਹੌਲ ਵਿਚ ਹੋਈ।