ਚੰਡੀਗੜ੍ਹ, 14 ਅਕਤੂਬਰ | ਪੰਜਾਬ ਸਰਕਾਰ ਨੇ ਸੂਬੇ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। 15 ਅਤੇ 17 ਅਕਤੂਬਰ ਨੂੰ ਸਕੂਲ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ ਪੰਜਾਬ ਚੋਣਾਂ ਕਾਰਨ ਸੂਬੇ ਵਿੱਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ

ਅਜਿਹੇ ‘ਚ ਸਰਕਾਰੀ ਦਫਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਸਾਰੇ ਸਕੂਲ ਅਤੇ ਦਫ਼ਤਰ ਬੰਦ ਰਹਿਣਗੇ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)




































