ਜਲੰਧਰ, 14 ਅਕਤੂਬਰ | ਭਗਵਾਨ ਸ਼੍ਰੀ ਵਾਲਮੀਕਿ ਜੈਅੰਤੀ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਨੇ ਅਹਿਮ ਫੈਸਲਾ ਲਿਆ ਹੈ। ਪ੍ਰਸ਼ਾਸਨ ਨੇ ਸਕੂਲਾਂ, ਕਾਲਜਾਂ ਤੇ ਆਈਟੀਆਈਜ਼ ਨੂੰ 16 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਬਾਅਦ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਜ਼ਿਲੇ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਕੱਢਣ ਲਈ 16 ਅਕਤੂਬਰ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਇਸ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਸਾਰੇ ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਦੁਪਹਿਰ ਤੋਂ ਬਾਅਦ ਆਪਣੇ ਅਦਾਰੇ ਬੰਦ ਕਰਨ।
ਸ਼ਹਿਰ ਦੀਆਂ ਵਾਲਮੀਕਿ ਸਭਾਵਾਂ ਨੇ ਡੀਸੀ ਵੱਲੋਂ ਲਏ ਇਸ ਫੈਸਲੇ ਦੀ ਸ਼ਲਾਘਾ ਕੀਤੀ ਹੈ। ਪ੍ਰਸ਼ਾਸਨ ਨੇ ਇਸ ਸਬੰਧੀ ਪੁਲਿਸ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਪੁਲਿਸ ਹੁਕਮਾਂ ਦੀ ਪਾਲਣਾ ਯਕੀਨੀ ਬਣਾਏਗੀ ਤਾਂ ਜੋ ਕੋਈ ਅਣਗਹਿਲੀ ਨਾ ਕੀਤੀ ਜਾ ਸਕੇ।