ਪੰਚਾਇਤੀ ਚੋਣਾਂ : ਤਰਨਤਾਰਨ ‘ਚ ਪੋਲਿੰਗ ਬੂਥ ਦੇ ਬਾਹਰ ਚਲੀਆਂ ਗੋਲੀਆਂ, ਇਕ ਜ਼ਖਮੀ

0
642

ਤਰਨਤਾਰਨ, 15 ਅਕਤੂਬਰ | ਪੰਜਾਬ ਵਿਚ ਪੰਚਾਇਤੀ ਚੋਣਾਂ ਦੌਰਾਨ ਗੋਲੀਬਾਰੀ ਹੋਣ ਦੀ ਖ਼ਬਰ ਹੈ। ਘਟਨਾ ਤਰਨਤਾਰਨ ਦੇ ਪਿੰਡ ਸੋਹਲ ਸੈਣ ਭਗਤ ਦੀ ਹੈ, ਜਿੱਥੇ ਪੋਲਿੰਗ ਬੂਥ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ।

ਜਾਣਕਾਰੀ ਮੁਤਾਬਕ ਪੋਲਿੰਗ ਸਟੇਸ਼ਨ ਦੇ ਬਾਹਰ ਲਾਈਨ ‘ਚ ਖੜ੍ਹੇ ਹੋਣ ਨੂੰ ਲੈ ਕੇ ਲੜਾਈ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਗੋਲੀਆਂ ਵੀ ਚਲਾਈਆਂ ਗਈਆਂ, ਜਿਸ ਕਾਰਨ ਇਕ ਗੋਲੀ ਉਥੇ ਖੜ੍ਹੇ ਇਕ ਵਿਅਕਤੀ ਨੂੰ ਲੱਗ ਗਈ, ਜੋ ਗੰਭੀਰ ਜ਼ਖਮੀ ਹੋ ਗਿਆ। ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਅਤੇ ਘਟਨਾ ਦਾ ਜਾਇਜ਼ਾ ਲੈ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ, ਜੋ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਸ਼ਾਮ ਨੂੰ ਹੀ ਵੋਟਾਂ ਦੀ ਗਿਣਤੀ ਹੋਵੇਗੀ। ਰਾਜ ਵਿਚ ਕੁੱਲ 13937 ਪੰਚਾਇਤਾਂ ਹਨ, ਜਿਨ੍ਹਾਂ ਵਿਚ 1.33 ਕਰੋੜ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਚੋਣਾਂ ਈਵੀਐਮ ਮਸ਼ੀਨਾਂ ਰਾਹੀਂ ਨਹੀਂ, ਬੈਲਟ ਪੇਪਰਾਂ ਰਾਹੀਂ ਕਰਵਾਈਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।