ਸੜਕ ‘ਤੇ ਚਲਦੇ ਮੋਟਰਸਾਈਕਲ ਨੂੰ ਲੱਗੀ ਭਿਆਨਕ ਅੱਗ, ਸਵਾਰ ਬੁਰੀ ਤਰ੍ਹਾਂ ਝੁਲਸਿਆ

0
689

ਜਲੰਧਰ, 15 ਅਕਤੂਬਰ | ਸ਼ਹਿਰ ‘ਚ ਚੱਲਦੇ ਮੋਟਰਸਾਈਕਲ ਨੂੰ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੌਰਾਨ ਮੋਟਰਸਾਈਕਲ ਸਵਾਰ ਬੁਰੀ ਤਰ੍ਹਾਂ ਨਾਲ ਝੁਲਸ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਪੀੜਤ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਬਾਬੂ ਜਗਜੀਵਨ ਰਾਮ ਚੌਕ ‘ਚ ਚੱਲਦੇ ਸਮੇਂ ਮੋਟਰਸਾਈਕਲ ਨੂੰ ਅਚਾਨਕ ਅੱਗ ਲੱਗ ਗਈ ਅਤੇ ਕੁਝ ਹੀ ਸਮੇਂ ‘ਚ ਅੱਗ ਨੇ ਸਵਾਰ ਨੂੰ ਆਪਣੀ ਲਪੇਟ ‘ਚ ਲੈ ਲਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਮੋਟਰਸਾਈਕਲ ‘ਤੇ ਪਾਣੀ ਪਾ ਕੇ ਪੀੜਤ ਨੂੰ ਹੇਠਾਂ ਉਤਾਰਿਆ ਅਤੇ ਤੁਰੰਤ ਹਸਪਤਾਲ ਦਾਖਲ ਕਰਵਾਇਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)