ਵੱਡੀ ਖਬਰ ! ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ, ਭਾਵੁਕ ਵੀਡੀਓ ਸਾਂਝੀ ਕਰ ਦੱਸਿਆ ਕਾਰਨ

0
559

ਲੁਧਿਆਣਾ, 16 ਅਕਤੂਬਰ | ਵਲਟੋਹਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਲਗਾਤਾਰ ਸਵਾਲ ਚੁੱਕ ਰਹੇ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਵਲਟੋਹਾ ਮੇਰੇ ਅਤੇ ਮੇਰੇ ਪਰਿਵਾਰ ‘ਤੇ ਨਿੱਜੀ ਹਮਲੇ ਕਰ ਰਹੇ ਹਨ। ਇਨ੍ਹਾਂ ਸਾਰੇ ਵਿਵਾਦਾਂ ਦਰਮਿਆਨ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੀ ਰਹਿ ਚੁੱਕੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਸੀ।

ਇੱਕ ਭਾਵੁਕ ਵੀਡੀਓ ਸੰਦੇਸ਼ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਜਥੇਦਾਰੀ ਤੋਂ ਅਸਤੀਫਾ ਦੇ ਰਹੇ ਹਨ। ਉਹ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹਨ ਕਿ ਉਨ੍ਹਾਂ ਨੂੰ ਦਿੱਤੀਆਂ ਗਈਆਂ ਸਾਰੀਆਂ ਸਹੂਲਤਾਂ ਅਤੇ ਸੁਰੱਖਿਆ ਵਾਪਸ ਲੈਣ, ਉਹ ਇਸ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਉਹ ਇੱਕ ਨਿਮਾਣੇ ਸਿੱਖ ਵਾਂਗ ਇੱਕ ਛੋਟੇ ਜਿਹੇ ਘਰ ਵਿਚ ਰਹਿੰਦੇ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)