ਸ਼ਰਾਬ ਪੀਣ ਤੋਂ ਰੋਕਣ ‘ਤੇ ਪਤੀ ਨੇ ਚੁੰਨੀ ਨਾਲ ਗਲਾ ਘੁਟ ਕੇ ਪਤਨੀ ਦਾ ਕੀਤਾ ਕਤਲ

0
486
sucide

ਪਟਿਆਲਾ, 17 ਅਕਤੂਬਰ | ਸਬ ਡਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਸ਼ੁਤਰਾਣਾ ਦੀ ਰਹਿਣ ਵਾਲੀ ਇਕ ਔਰਤ ਦਾ ਉਸ ਦੇ ਪਤੀ ਵਲੋਂ ਕਤਲ ਕਰ ਦਿਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਬਾਅਦ ਦੁਪਹਿਰ ਚਾਰ ਵਜੇ ਦੇ ਕਰੀਬ ਵਾਪਰੀ ਇਸ ਘਟਨਾ ਦਾ ਪਤਾ ਲੱਗਣ ‘ਤੇ ਡੀਐਸਪੀ ਪਾਤੜਾਂ ਇੰਦਰਪਾਲ ਸਿੰਘ ਚੌਹਾਨ ਅਤੇ ਥਾਣਾ ਸ਼ੁਤਰਾਣਾ ਦੇ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਵਲੋਂ ਮੌਕੇ ਉਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣ ਮਗਰੋਂ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ।

ਜਾਣਕਾਰੀ ਅਨੁਸਾਰ ਪਿੰਡ ਸ਼ੁਤਰਾਣਾ ਦੀ ਤੁਗੋਪਤੀ ਦਾ ਵਸਨੀਕ ਕਾਲੂ ਰਾਮ ਸ਼ਰਾਬ ਪੀਣ ਦਾ ਆਦੀ ਸੀ, ਜਿਸ ਕਰ ਕੇ ਉਸ ਦਾ ਪਤਨੀ ਊਸ਼ਾ ਰਾਣੀ ਨਾਲ ਸ਼ਰਾਬ ਨੂੰ ਲੈ ਕੇ ਅਕਸਰ ਝਗੜਾ ਚਲਦਾ ਰਹਿੰਦਾ ਸੀ, ਜਿਸ ਦੇ ਚਲਦਿਆਂ ਦੋਨਾਂ ਵਿਚ ਦੁਪਹਿਰ ਸਮੇਂ ਤਲਖ ਕਲਾਮੀ ਹੋ ਗਈ ਅਤੇ ਬਾਅਦ ਦੁਪਹਿਰ 4 ਵਜੇ ਦੇ ਕਰੀਬ ਕਾਲੂ ਰਾਮ ਗੁੱਸੇ ਵਿਚ ਆ ਕੇ ਪਤਨੀ ਊਸ਼ਾ ਰਾਣੀ (35 ਸਾਲ) ਦਾ ਚੁੰਨੀ ਨਾਲ ਗਲਾ ਘੁਟ ਕੇ ਕਤਲ ਕਰ ਕੇ ਮੌਕੇ ਵਾਲੀ ਥਾਂ ਤੋਂ ਫ਼ਰਾਰ ਹੋ ਗਿਆ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)