ਲੌਕਡਾਊਨ 5ਵੇਂ ਦੀ ਤਿਆਰੀ, ਅਮਿਤ ਸ਼ਾਹ ਨੇ ਮੁੱਖ ਮੰਤਰੀਆਂ ਨਾਲ ਕੀਤੀ ਗੱਲਬਾਤ

0
1137

ਨਵੀਂ ਦਿੱਲੀ . ਕੇਂਦਰ ਸਰਕਾਰ ਨੇ ਦੇਸ਼ ਵਿੱਚ ਲੌਕਡਾਊਨ ਵਧਾਉਣ ਬਾਰੇ ਵਿਚਾਰ-ਚਰਚਾ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮੁੱਦੇ ‘ਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ 31 ਮਈ ਨੂੰ ਲਕੌਡਾਊਨ ਦੇ ਚੌਥੇ ਪੜਾਅ ਦੇ ਖ਼ਤਮ ਹੋਣ ਤੋਂ ਪਹਿਲਾਂ ਸੁਝਾਅ ਮੰਗੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਲੌਕਡਾਊਨ ਨੂੰ ਸਿਰਫ ਹੌਟ ਜ਼ੋਨ ਤੱਕ ਹੀ ਸੀਮਤ ਕਰ ਦਿੱਤਾ ਜਾਏਗਾ। ਉਂਝ ਸਰਕਾਰ ਨੇ ਪਹਿਲਾਂ ਹੀ ਕਾਫੀ ਖੁੱਲ੍ਹਾਂ ਦੇ ਦਿੱਤੀਆਂ ਹਨ ਪਰ ਫਿਰ ਵੀ ਲੌਕਡਾਊਨ ਲਾਗੂ ਹੈ। ਦੱਸ ਦਈਏ ਕਿ ਦੇਸ਼ ‘ਚ ਕੋਰੋਨਾ ਸੰਕਰਮਿਤਾਂ ਦੀ ਗਿਣਤੀ 1 ਲੱਖ 65 ਹਜ਼ਾਰ 381 ਹੋ ਗਈ ਹੈ। ਮਰੀਜ਼ਾਂ ਦੇ ਮਾਮਲੇ ‘ਚ ਭਾਰਤ ਦੁਨੀਆ ਵਿੱਚ 9ਵੇਂ ਨੰਬਰ ‘ਤੇ ਪਹੁੰਚ ਗਿਆ ਹੈ ਜਦਕਿ ਅਮਰੀਕਾ ਪਹਿਲੇ ਨੰਬਰ ‘ਤੇ ਹੈ। ਏਸ਼ੀਆ ਵਿੱਚ ਸਭ ਤੋਂ ਵੱਧ ਸੰਕਰਮਣ ਭਾਰਤ ਵਿੱਚ ਹੋਏ ਹਨ।