ਵੱਡੀ ਖਬਰ ! ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਵਿਅਕਤੀ ਨੇ ਖੁਦਕੁਸ਼ੀ ਕਰਨ ਲਈ ਮਾਰੀ ਛਾਲ, ਸੇਵਾਦਾਰਾਂ ਨੇ ਕੱਢਿਆ ਬਾਹਰ

0
437

ਅੰਮ੍ਰਿਤਸਰ, 19 ਅਕਤੂਬਰ | ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਵੱਡੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਵਿਅਕਤੀ ਨੇ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਛਾਲ ਮਾਰ ਦਿੱਤੀ। ਜਿਸ ਨੂੰ ਦੇਖਦੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਨੇ ਵਿਅਕਤੀ ਨੂੰ ਜਦੋ-ਜ਼ਹਿਦ ਬਾਹਰ ਕੱਢਿਆ।

ਵਿਅਕਤੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਵਿਅਕਤੀ ਦਿਮਾਗੀ ਤੌਰ ‘ਤੇ ਪਰੇਸ਼ਾਨ ਦੱਸਿਆ ਜਾ ਰਿਹਾ ਹੈ। ਫਿਲਹਾਲ ਵਿਅਕਤੀ ਨੂੰ ਪੁਲਿਸ ਹਵਾਲੇ ਕੀਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)