ਆਪ ਆਗੂ ਦੇ ਘਰ ‘ਤੇ ਪੁਲਿਸ ਦੀ ਮੌਜੂਦਗੀ ‘ਚ ਚਲੀਆਂ ਗੋਲੀਆਂ, ਨਵ ਨਿਯੁਕਤ ਸਰਪੰਚ ਜ਼ਖਮੀ

0
638

ਤਰਨਤਾਰਨ, 21 ਅਕਤੂਬਰ | ਪੱਟੀ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਸਰਪੰਚੀ ਚੋਣਾਂ ਨੂੰ ਲੈ ਕੇ ਰੰਜਿਸ਼ ਕਾਰਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਚੇਅਰਮੈਨ ਰਣਜੀਤ ਸਿੰਘ ਚੀਮਾ ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ ਅਤੇ ਘਰ ਦੀ ਭੰਨਤੋੜ ਕੀਤੀ ਗਈ।

ਇਸ ਦੌਰਾਨ ਪਿੰਡ ਚੀਮਾ ਕਲਾਂ ਦੇ ਨਵ-ਨਿਯੁਕਤ ਸਰਪੰਚ ਜਗਰੂਪ ਸਿੰਘ ਚੀਮਾ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਪੁਲਿਸ ਦੀ ਮੌਜੂਦਗੀ ‘ਚ ਵੀ ਦੋਸ਼ੀ ਘਰ ‘ਚ ਦਾਖਲ ਹੋ ਕੇ ਗੋਲੀਆਂ ਚਲਾਈਆਂ ਹਨ। ਉਧਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।