ਨਸ਼ਾ ਤਸਕਰੀ ਦੇ ਦੋਸ਼ ‘ਚ ਗ੍ਰਿਫਤਾਰ Ex MLA ਸਤਿਕਾਰ ਕੌਰ ਗਹਿਰੀ ਨੂੰ ਭਾਜਪਾ ਨੇ ਪਾਰਟੀ ‘ਚੋਂ ਕੱਢਿਆ

0
244

ਚੰਡੀਗੜ੍ਹ, 24 ਅਕਤੂਬਰ | ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ‘ਚੋਂ ਬਾਹਰ ਕੱਢ ਦਿੱਤੇ ਗਿਆ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੇ ਨਿਰਦੇਸ਼ਾਂ ’ਤੇ ਸਤਿਕਾਰ ਕੌਰ ਨੂੰ 6 ਸਾਲ ਲਈ ਪਾਰਟੀ ਵਿੱਚੋਂ ਕੱਢਿਆ ਗਿਆ ਹੈ। ਦਰਅਸਲ ਬੀਤੇ ਦਿਨ ਸਤਿਕਾਰ ਕੌਰ ਗਹਿਰੀ ਨੂੰ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਗਿਆ ਸੀ।  ਉਸ ਕੋਲੋਂ ਚਿੱਟਾ, ਡਰੱਗ ਮਨੀ ਅਤੇ 4 ਗੱਡੀਆਂ ਵੀ ਪੁਲਿਸ ਨੇ ਫੜੀਆਂ ਸਨ।

ਸਤਿਕਾਰ ਕੌਰ ਭਾਜਪਾ ਆਗੂ ਅਤੇ ਕਾਂਗਰਸ ਦੀ ਸਾਬਕਾ ਵਿਧਾਇਕ ਰਹੀ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਸੀ ਕਿ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਸਾਬਕਾ ਵਿਧਾਇਕ ਰਹੀ ਸਤਿਕਾਰ ਕੌਰ ਗਹਿਰੀ ਨੂੰ ਹੈਰੋਇਨ (ਚਿੱਟੇ) ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਸੀ ਕਿ ਪੁਲਿਸ ਨੇ ਟ੍ਰੈਪ ਲਗਾ ਕੇ ਉਨ੍ਹਾਂ ਨੂੰ ਸਾਥੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਉਚ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਤਿਕਾਰ ਕੌਰ ਦੀ ਗ੍ਰਿਫਤਾਰੀ ਮੋਹਾਲੀ ਦੇ ਖਰੜ ਵਿਚੋਂ ਕੀਤੀ ਗਈ। ਉਨ੍ਹਾਂ ਦੇ ਨਾਲ ਬਰਿੰਦਰ ਸਿੰਘ ਨਾਮ ਦੇ ਸਖ਼ਸ਼ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 28 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਗਹਿਰੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਖਰੜ ਦੇ ਸੰਨੀ ਇਨਕਲੇਵ ‘ਚ ਪੁਲਿਸ ਵੱਲੋਂ ਸਰਚ ਅਪ੍ਰੇਸ਼ਨ ਵੀ ਚਲਾਇਆ ਗਿਆ, ਜਿਸ ਦੌਰਾਨ ਨਗਦ ਪੈਸੇ, ਸੋਨਾ ਅਤੇ ਵਹੀਕਲ ਬਰਮਦ ਕੀਤੇ ਗਏ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)