ਜਲੰਧਰ, 25 ਅਕਤੂਬਰ | ਮਸ਼ਹੂਰ ਯੂਨੀਵਰਸਿਟੀ ਦੇ ਕੋਲ ਸਥਿਤ ਲਾਅ ਗੇਟ ਦੇ ਇਲਾਕੇ ‘ਚ ਵੱਡੀ ਗਿਣਤੀ ‘ਚ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।
ਜਾਣਕਾਰੀ ਮੁਤਾਬਕ ਕਰੀਬ 100 ਲੋਕਾਂ ਨੇ ਖਤਰਨਾਕ ਹਥਿਆਰਾਂ ਨਾਲ ਇਲਾਕੇ ‘ਤੇ ਹਮਲਾ ਕੀਤਾ। ਦੱਸਿਆ ਜਾ ਰਿਹਾ ਹੈ ਕਿ ਉੱਥੇ ਮੌਜੂਦ ਗੱਡੀਆਂ ਨੂੰ ਨੁਕਸਾਨ ਪਹੁੰਚਾਇਆ ਗਿਆ, ਜਿਸ ਦੀਆਂ ਤਸਵੀਰਾਂ ਤੁਹਾਡੇ ਸਾਹਮਣੇ ਹਨ।
ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਹਨ। ਇਹ ਵੀ ਪਤਾ ਲੱਗਾ ਹੈ ਕਿ 4-5 ਲੋਕਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਘਟਨਾ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਸੀ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)