ਖੰਨਾ ਦੇ SSP ਅਸ਼ਵਨੀ ਗੋਟਿਆਲ ਨੇ ਵਧਾਇਆ ਪੰਜਾਬ ਦਾ ਮਾਣ, ‘ਕੇਂਦਰੀ ਗ੍ਰਹਿ ਮੰਤਰੀ ਕੁਸ਼ਲਤਾ ਮੈਡਲ’ ਲਈ ਹੋਈ ਚੋਣ

0
279

ਲੁਧਿਆਣਾ/ਖੰਨਾ, 2 ਨਵੰਬਰ | ਕੇਂਦਰੀ ਗ੍ਰਹਿ ਮੰਤਰਾਲੇ ਨੇ ਵੱਖ-ਵੱਖ ਰਾਜਾਂ ਅਤੇ ਕੇਂਦਰੀ ਸੰਸਥਾਵਾਂ ਦੇ 463 ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। ਪੁਲਿਸ ਕਰਮਚਾਰੀਆਂ ਨੂੰ ਉੱਚ ਪੇਸ਼ੇਵਰ ਮਿਆਰਾਂ ਨੂੰ ਉਤਸ਼ਾਹਿਤ ਕਰਨ ਲਈ 2024 ਲਈ ‘ਕੇਂਦਰੀ ਗ੍ਰਹਿ ਮੰਤਰੀ ਕੁਸ਼ਲਤਾ ਮੈਡਲ’ ਨਾਲ ਸਨਮਾਨਿਤ ਕੀਤਾ ਜਾਵੇਗਾ।

ਪੰਜਾਬ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਸੂਬੇ ਵਿੱਚੋਂ ਸਿਰਫ਼ ਇੱਕ ਐਸਐਸਪੀ ਦੀ ਚੋਣ ਹੋਈ ਹੈ। ਪੁਲਿਸ ਜ਼ਿਲਾ ਖੰਨਾ ਦੇ ਐਸਐਸਪੀ ਅਸ਼ਵਨੀ ਗੋਟਿਆਲ ਨੂੰ ਇਸ ਐਵਾਰਡ ਲਈ ਚੁਣਿਆ ਗਿਆ ਹੈ। ਇਸ ਮੈਡਲ ਦਾ ਉਦੇਸ਼ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਉਤਸ਼ਾਹਿਤ ਕਰਨਾ ਅਤੇ ਹੋਣਹਾਰ ਜਵਾਨਾਂ ਨੂੰ ਸਨਮਾਨਿਤ ਕਰ ਕੇ ਉਨ੍ਹਾਂ ਦੇ ਮਨੋਬਲ ਨੂੰ ਉੱਚਾ ਚੁੱਕਣਾ ਹੈ।

ਇਸ ਸਨਮਾਨ ਦਾ ਐਲਾਨ ਕੇਂਦਰ ਸਰਕਾਰ ਨੇ ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ ‘ਤੇ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸਰਦਾਰ ਵੱਲਭ ਭਾਈ ਪਟੇਲ ਨੂੰ ਲੋਹ ਪੁਰਸ਼ ਵਜੋਂ ਜਾਣਿਆ ਜਾਂਦਾ ਹੈ। ਆਜ਼ਾਦੀ ਤੋਂ ਬਾਅਦ ਉਨ੍ਹਾਂ ਦੀ ਅਗਵਾਈ ਵਿਚ ਰਿਆਸਤਾਂ ਨੂੰ ਭਾਰਤ ਵਿਚ ਮਿਲਾ ਦਿੱਤਾ ਗਿਆ ਸੀ।

ਪੰਜਾਬ ਕੇਡਰ ਦੀ 2016 ਬੈਚ ਦੀ ਆਈਪੀਐਸ ਅਸ਼ਵਨੀ ਗੋਟਿਆਲ ਦੇਸ਼ ਭਰ ਦੇ 463 ਪੁਲਿਸ ਮੁਲਾਜ਼ਮਾਂ ਵਿੱਚੋਂ ਪੰਜਾਬ ਦੀ ਇਕਲੌਤੀ ਪੁਲਿਸ ਅਧਿਕਾਰੀ ਹੈ, ਜਿਸ ਨੂੰ ਜਾਂਚ, ਵਿਸ਼ੇਸ਼ ਆਪ੍ਰੇਸ਼ਨ ਅਤੇ ਫੌਰੈਂਸਿਕ ਵਿਗਿਆਨ ਦੇ ਖੇਤਰ ਵਿਚ ਸ਼ਾਨਦਾਰ ਕੰਮ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਕੁਸ਼ਲਤਾ ਮੈਡਲ-2024 ਨਾਲ ਸਨਮਾਨਿਤ ਕੀਤਾ ਜਾਵੇਗਾ। ਗੋਟਿਆਲ ਮੂਲ ਰੂਪ ਵਿਚ ਕਰਨਾਟਕ ਦਾ ਰਹਿਣ ਵਾਲੀ ਹੈ। ਉਨ੍ਹਾਂ ਨੇ ਸਾਲ 2016 ਵਿਚ UPSC ਦੀ ਪ੍ਰੀਖਿਆ 625ਵਾਂ ਰੈਂਕ ਪ੍ਰਾਪਤ ਕਰ ਕੇ ਪਾਸ ਕੀਤੀ ਸੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)