ਜਲੰਧਰ, 13 ਨਵੰਬਰ | ਸਿਟੀ ਸੈਂਟਰ ਨੇੜੇ ਦਰਦਨਾਕ ਸੜਕ ਹਾਦਸੇ ਦੀ ਇੱਕ ਘਟਨਾ ਸਾਹਮਣੇ ਆਈ ਹੈ। ਟੀਵੀ ਟਾਵਰ ਦੇ ਕੋਲ ਇੱਕ 3 ਸਾਲ ਦੀ ਬੱਚੀ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿਚ ਲੜਕੀ ਦੀ ਮੌਤ ਹੋ ਗਈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੱਸਿਆ ਜਾ ਰਿਹਾ ਹੈ ਕਿ ਔਰਤ ਦੇ ਚਾਰ ਬੱਚੇ ਹਨ।
ਪਰਿਵਾਰਕ ਮੈਂਬਰਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰ ਨੂੰ ਕਬਜ਼ੇ ‘ਚ ਲੈ ਕੇ ਪੀੜਤ ਔਰਤ ਦੇ ਬਿਆਨਾਂ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਥਾਨਕ ਲੋਕਾਂ ਮੁਤਾਬਕ ਲੜਕੀ ਕੁਆਰਟਰ ਦੇ ਬਾਹਰ ਬਾਕੀ ਬੱਚਿਆਂ ਨਾਲ ਖੇਡ ਰਹੀ ਸੀ। ਇਸ ਦੌਰਾਨ ਤੇਜ਼ ਰਫਤਾਰ ਸਵਿਫਟ ਕਾਰ ਦੇ ਚਾਲਕ ਨੇ ਲੜਕੀ ਨੂੰ ਕੁਚਲ ਦਿੱਤਾ। ਪੁਲਿਸ ਨੇ ਡਰਾਈਵਰ ਨੂੰ ਗੱਡੀ ਸਮੇਤ ਕਾਬੂ ਕਰ ਲਿਆ।
(Note : ਜਲੰਧਰ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/MV24q ਜਾਂ ਵਟਸਐਪ ਚੈਨਲ https://shorturl.at/AXVJ9 ਨਾਲ ਜ਼ਰੂਰ ਜੁੜੋ।)





































