ਮੌਨਸੂਨ ਦੌਰਾਨ ਪੰਜਾਬ ‘ਚ ਭਾਰੀ ਮੀਂਹ ਪੈਣ ਦੀ ਹੈ ਸੰਭਾਵਨਾ

0
13012

ਚੰਡੀਗੜ੍ਹ . ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਕੇਰਲ ਵਿੱਚ ਮੌਨਸੂਨ ਨੇ 1 ਜੂਨ ਤੋਂ ਦਸਤਕ ਦੇ ਦਿੱਤੀ ਹੈ। ਹੁਣ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਪੰਜਾਬ ਤੱਕ 26 ਜੂਨ ਨੂੰ ਆਪਣੇ ਤੈਅ ਸਮੇਂ ਤੱਕ ਪਹੁੰਚ ਜਾਵੇਗਾ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਮੌਨਸੂਨ ਸਮੇਂ ਦੇ ਨਾਲ-ਨਾਲ ਦੇਸ਼ ਦੇ ਹੋਰ ਰਾਜਾਂ ਵਿੱਚ ਵੀ ਪਹੁੰਚੇਗਾ। ਵਿਭਾਗ ਨੇ ਪਹਿਲੇ ਪੜਾਅ ਵਿੱਚ 100 ਫੀਸਦ ਬਾਰਸ਼ ਦੀ ਭਵਿੱਖਬਾਣੀ ਕੀਤੀ ਸੀ। ਇਸ ਦੌਰਾਨ, ਅਰਬ ਸਾਗਰ ਤੋਂ ਉੱਠਦਾ ਚੱਕਰਵਾਤੀ ਨਿਸਰਗ ਉੱਤਰੀ ਮਹਾਰਾਸ਼ਟਰ ਤੇ ਦੱਖਣੀ ਗੁਜਰਾਤ ਵੱਲ ਵਧ ਰਿਹਾ ਹੈ। 3 ਜੂਨ ਨੂੰ ਇਨ੍ਹਾਂ ਦੋਵਾਂ ਖੇਤਰਾਂ ਨਾਲ ਟਕਰਾਅ ਹੋਣ ਦੀ ਉਮੀਦ ਹੈ, ਜਿਸ ਕਾਰਨ ਉਥੇ ਭਾਰੀ ਬਾਰਸ਼ ਹੋ ਸਕਦੀ ਹੈ।