ਘਰੋਂ ਸਕੂਲ ਗਈ 11ਵੀਂ ਕਾਲਸ ਦੀ ਵਿਦਿਆਰਥਣ ਹੋਈ ਲਾਪਤਾ, ਲੱਭ-ਲੱਭ ਕਮਲੇ ਹੋਏ ਮਾਪੇ

0
788

ਕਪੂਰਥਲਾ, 19 ਨਵੰਬਰ | ਫਗਵਾੜਾ ਸਬ-ਡਵੀਜ਼ਨ ‘ਚ 11ਵੀਂ ਜਮਾਤ ਦੀ ਨਾਬਾਲਗ ਵਿਦਿਆਰਥਣ ਲਾਪਤਾ ਹੋ ਗਈ। ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਕੋਈ ਅਣਪਛਾਤਾ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਾਮਲਾ ਭੁੱਲਾਰਾਈ ਇਲਾਕੇ ਦਾ ਹੈ। ਯੂਪੀ ਦੇ ਕਾਸਗੰਜ ਦੇ ਰਹਿਣ ਵਾਲੇ ਛੋਟੇ ਲਾਲ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ‘ਚ ਦੱਸਿਆ ਕਿ ਉਸ ਦੀ ਬੇਟੀ ਨੇੜਲੇ ਸਰਕਾਰੀ ਸਕੂਲ ‘ਚ ਪੜ੍ਹਦੀ ਹੈ। 11 ਨਵੰਬਰ ਨੂੰ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਉਹ ਸਕੂਲ ਗਈ ਸੀ ਪਰ ਉਦੋਂ ਤੋਂ ਉਹ ਘਰ ਨਹੀਂ ਪਰਤੀ। ਪਰਿਵਾਰ ਨੇ ਆਪਣੇ ਪੱਧਰ ‘ਤੇ ਬੇਟੀ ਦੀ ਭਾਲ ਕੀਤੀ ਪਰ ਉਹ ਨਹੀਂ ਮਿਲੀ।

ਵਿਦਿਆਰਥੀ ਦੇ ਪਿਤਾ ਨੂੰ ਸ਼ੱਕ ਹੈ ਕਿ ਕੁਝ ਅਣਪਛਾਤੇ ਨੌਜਵਾਨ ਉਸ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਏ ਹਨ। ਜਾਂਚ ਅਧਿਕਾਰੀ ਏਐਸਆਈ ਗੁਰਮੁੱਖ ਸਿੰਘ ਨੇ ਦੱਸਿਆ ਕਿ ਪਿਤਾ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)