ਮੋਗਾ, 22 ਨਵੰਬਰ | ਜ਼ਿਲੇ ਦੇ ਕਸਬਾ ਕੋਟ ਈਸੇ ਖਾਂ ਵਿਚ ਕੰਮ ਤੋਂ ਪਰਤ ਰਹੇ 4 ਲੜਕਿਆਂ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ। ਉਥੇ ਤਿੰਨ ਨੌਜਵਾਨ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਇਸ ਮਾਮਲੇ ਸਬੰਧੀ ਜਾਂਚ ਅਧਿਕਾਰੀ ਨਛੱਤਰ ਸਿੰਘ ਨੇ ਦੱਸਿਆ ਕਿ ਮ੍ਰਿਤਕ 25 ਸਾਲਾਂ ਸੁੱਖਾ ਸਿੰਘ ਦੇ ਪਿਤਾ ਨੇ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ ਵਿਚ ਉਸ ਨੇ ਦੱਸਿਆ ਕਿ ਉਸ ਦਾ ਲੜਕਾ ਆਪਣੇ ਦੋਸਤਾਂ ਨਾਲ ਕੰਮ ਤੋਂ ਘਰ ਪਰਤ ਰਿਹਾ ਸੀ। ਫਿਰ ਤੇਜ਼ ਰਫਤਾਰ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਤਿੰਨ ਦੋਸਤ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਨੇ ਰਤਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੈ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)