ਬ੍ਰੇਕਿੰਗ : ਚੰਡੀਗੜ੍ਹ ‘ਚ 2 ਕਲੱਬਾਂ ਦੇ ਬਾਹਰ ਧਮਾਕੇ, ਮੋਟਰਸਾਈਕਲ ਸਵਾਰਾਂ ਨੇ ਸੁੱਟੇ ਵਿਸਫੋਟਕ

0
235

ਚੰਡੀਗੜ੍ਹ, 26 ਨਵੰਬਰ | ਸੈਕਟਰ-26 ਸਥਿਤ 2 ਕਲੱਬਾਂ ਦੇ ਬਾਹਰ ਧਮਾਕੇ ਹੋਏ ਹਨ। ਦੱਸਿਆ ਜਾ ਰਿਹਾ ਕਿ ਦੋਵਾਂ ਥਾਵਾਂ ‘ਤੇ ਬੰਬ ਧਮਾਕੇ ਹੋਏ ਹਨ ਪਰ ਅਧਿਕਾਰਤ ਤੌਰ ‘ਤੇ ਇਨ੍ਹਾਂ ਦੀ ਪੁਸ਼ਟੀ ਨਹੀਂ ਹੋਈ ਹੈ। ਇਨ੍ਹਾਂ ਧਮਾਕਿਆਂ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਘਟਨਾ ਤੋਂ ਬਾਅਦ ਐੱਸਐੱਸਪੀ ਸਮੇਤ ਕਈ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਘਟਨਾ ਸੋਮਵਾਰ ਦੇਰ ਰਾਤ ਵਾਪਰੀ। ਇਨ੍ਹਾਂ ਧਮਾਕਿਆਂ ਕਾਰਨ ਕਲੱਬਾਂ ਦੇ ਬਾਹਰ ਲੱਗੇ ਸ਼ੀਸ਼ੇ ਟੁੱਟ ਗਏ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਵਿਸਫੋਟਕ ਸੁੱਟਣ ਵਾਲੇ ਬਾਈਕ ‘ਤੇ ਸਵਾਰ ਹੋ ਕੇ ਆਏ ਸਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)