ਤਰਨਤਾਰਨ : ਪੁਲਿਸ ਐਨਕਾਊਂਟਰ ‘ਚ ਬਦਮਾਸ਼ ਨੂੰ ਵੱਜੀ ਗੋਲੀ, ਗੈਂਗਸਟਰ ਹਰਪ੍ਰੀਤ ਬਾਬਾ ਗੈਂਗ ਦਾ ਸੀ ਮੈਂਬਰ

0
563

ਤਰਨਤਾਰਨ, 26 ਨਵੰਬਰ | ਸੀਆਈਏ ਸਟਾਫ਼, ਪੁਲਿਸ ਅਤੇ ਅਪਰਾਧੀਆਂ ਵਿਚਕਾਰ ਰਾਤ ਨੂੰ ਮੁਕਾਬਲਾ ਹੋਇਆ। ਇਸ ਵਿਚ ਬਦਮਾਸ਼ ਯੁਵਰਾਜ ਸਿੰਘ ਦੀ ਲੱਤ ਵਿਚ ਗੋਲੀ ਲੱਗੀ ਹੈ। ਉਹ ਗੈਂਗਸਟਰ ਹਰਪ੍ਰੀਤ ਸਿੰਘ ਬਾਬਾ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਪੁਲਿਸ ਨੇ ਉਸ ਦੀ ਗ੍ਰਿਫਤਾਰੀ ਲਈ ਇਨਾਮ ਦੀ ਪੇਸ਼ਕਸ਼ ਕੀਤੀ ਸੀ। ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਕੇ ਹਸਪਤਾਲ ਪਹੁੰਚਾਇਆ। ਮੁਕਾਬਲੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।

ਜਾਣਕਾਰੀ ਅਨੁਸਾਰ ਤਰਨਤਾਰਨ ਸੀਆਈਏ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਹਰਪ੍ਰੀਤ ਸਿੰਘ ਬਾਬਾ ਗੈਂਗ ਨਾਲ ਸਬੰਧਿਤ ਯੁਵਰਾਜ ਸਿੰਘ ਤਰਨਤਾਰਨ ‘ਚ ਘੁੰਮ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਪੁਲਿਸ ਟੀਮ ਪਿੰਡ ਜਮਸਤਪੁਰ ਨੂੰ ਜਾਂਦੇ ਰਾਹੀ ਰੋਹੀ ਪੁਲ ਨੇੜੇ ਪੁੱਜੀ ਤਾਂ ਮੋਟਰਸਾਈਕਲ ਸਵਾਰ ਮੁਲਜ਼ਮ ਨੇ ਪੁਲੀਸ ’ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਅਤੇ ਇੱਕ ਗੋਲੀ ਮੋਟਰਸਾਈਕਲ ਸਵਾਰ ਦੀ ਲੱਤ ਵਿਚ ਜਾ ਲੱਗੀ।

ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਫੜ ਲਿਆ। ਉਸ ਦੀ ਪਛਾਣ ਯੁਵਰਾਜ ਸਿੰਘ ਵਜੋਂ ਹੋਈ ਹੈ। ਬਦਮਾਸ਼ ਕੋਲੋਂ 45 ਬੋਰ ਦਾ ਪਿਸਤੌਲ ਅਤੇ ਮੈਗਜ਼ੀਨ ਬਰਾਮਦ ਹੋਇਆ ਹੈ। ਮੌਕੇ ‘ਤੇ ਪਹੁੰਚੇ ਤਰਨਤਾਰਨ ਦੇ ਐੱਸਐੱਸਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਗ੍ਰਿਫ਼ਤਾਰ ਅਪਰਾਧੀ ਯੁਵਰਾਜ ਸਿੰਘ ਦਾ ਸਬੰਧ ਜੇਲ ਵਿਚ ਬੰਦ ਗੈਂਗਸਟਰ ਹਰਪ੍ਰੀਤ ਬਾਬਾ ਗੈਂਗ ਨਾਲ ਹੈ। ਇਸ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ। ਜਵਾਬੀ ਗੋਲੀਬਾਰੀ ਵਿਚ ਉਸ ਦੀ ਲੱਤ ਵਿਚ ਗੋਲੀ ਲੱਗੀ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਲਾਜ ਤੋਂ ਬਾਅਦ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)