ਬ੍ਰੇਕਿੰਗ : ਚੰਡੀਗੜ੍ਹ ‘ਚ ਕਲੱਬਾਂ ਬਾਹਰ ਹੋਏ ਬੰਬ ਧਮਾਕਿਆਂ ਦੀ ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ ; ਕਿਹਾ- ਪ੍ਰੋਟੈਕਸ਼ਨ ਮਨੀ ਨਹੀਂ ਦਿੱਤੀ

0
300

ਚੰਡੀਗੜ੍ਹ, 26 ਨਵੰਬਰ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 3 ਦਸੰਬਰ ਨੂੰ ਚੰਡੀਗੜ੍ਹ ਫੇਰੀ ਤੋਂ ਪਹਿਲਾਂ ਮੰਗਲਵਾਰ ਸਵੇਰੇ ਸੈਕਟਰ-26 ਸਥਿਤ ਦੋ ਕਲੱਬਾਂ ਦੇ ਬਾਹਰ ਹੋਏ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ ਲਾਰੈਂਸ ਗੈਂਗ ਨੇ ਲਈ ਹੈ। ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਬਾਰੇ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਹੈ। ਚੰਡੀਗੜ੍ਹ ਸਾਈਬਰ ਪੁਲਿਸ ਨੇ ਇਸ ਪੋਸਟ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਵਿਚ ਉਸ ਨੇ ਧਮਾਕੇ ਦਾ ਕਾਰਨ ਪ੍ਰੋਟੈਕਸ਼ਨ ਮਨੀ ਨਾ ਦੇਣਾ ਦੱਸਿਆ ਹੈ। ਧਮਾਕੇ ‘ਚ ਸੇਵਿਲ ਬਾਰ ਐਂਡ ਲੌਂਜ ਅਤੇ ਡੀ’ਓਰਾ ਕਲੱਬ ਦੇ ਬਾਹਰ ਦੇ ਸ਼ੀਸ਼ੇ ਚਕਨਾਚੂਰ ਹੋ ਗਏ। ਮੀਡੀਆ ਰਿਪੋਰਟਾਂ ਦੇ ਅਨੁਸਾਰ ਮਸ਼ਹੂਰ ਰੈਪਰ ਬਾਦਸ਼ਾਹ ਵੀ ਸੇਵਿਲ ਬਾਰ ਅਤੇ ਲਾਉਂਜ ਕਲੱਬ ਦੇ ਮਾਲਕਾਂ ਵਿਚ ਇੱਕ ਹਿੱਸੇਦਾਰ ਹਨ।

ਗੋਲਡੀ ਬਰਾੜ ਦਾ ਹਵਾਲਾ ਦਿੰਦੇ ਹੋਏ ਸੋਸ਼ਲ ਮੀਡੀਆ ਪੋਸਟ ‘ਚ ਲਿਖਿਆ ਗਿਆ ਹੈ- “ਲਾਰੈਂਸ ਗੈਂਗ ਦੇ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨੇ 2 ਧਮਾਕਿਆਂ ਦੀ ਜ਼ਿੰਮੇਵਾਰੀ ਲਈ ਹੈ।” ਇਨ੍ਹਾਂ ਦੋਵਾਂ ਕਲੱਬਾਂ ਦੇ ਮਾਲਕਾਂ ਨੂੰ ਪ੍ਰੋਟੈਕਸ਼ਨ ਮਨੀ ਲਈ ਮੈਸੇਜ ਕੀਤਾ ਗਿਆ ਸੀ ਪਰ ਉਹ ਸਾਡੀ ਕਾਲ ਦੀ ਘੰਟੀ ਨਹੀਂ ਸੁਣ ਸਕੇ। ਕੰਨ ਖੋਲ੍ਹਣ ਲਈ ਇਹ ਧਮਾਕੇ ਕੀਤੇ ਗਏ, ਜੋ ਵੀ ਸਾਡੀਆਂ ਕਾਲਾਂ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ, ਉਸ ਨੂੰ ਸਮਝਣਾ ਚਾਹੀਦਾ ਹੈ ਕਿ ਇਸ ਤੋਂ ਵੱਡਾ ਕੁਝ ਹੋ ਸਕਦਾ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)