ਬ੍ਰੇਕਿੰਗ : ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ਨੂੰ ਲੈ ਕੇ ਹਸਪਤਾਲ ‘ਚ ਹੰਗਾਮਾ, ਪੁਲਿਸ ਮੁਲਾਜ਼ਮ ਤੇ ਕਿਸਾਨ ਆਹਮੋ-ਸਾਹਮਣੇ

0
240

ਲੁਧਿਆਣਾ, 28 ਨਵੰਬਰ | ਹਰਿਆਣਾ ਤੇ ਪੰਜਾਬ ਦੀ ਸਰਹੱਦ ਖਨੌਰੀ ਤੋਂ ਹਿਰਾਸਤ ਵਿਚ ਲਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਆਏ ਕਿਸਾਨਾਂ ਨੇ ਲੁਧਿਆਣਾ ਡੀਐਮਸੀ ਵਿਚ ਹੰਗਾਮਾ ਕਰ ਦਿੱਤਾ। ਪੁਲਿਸ ਉਨ੍ਹਾਂ ਨੂੰ ਡੱਲੇਵਾਲ ਨਾਲ ਮਿਲਣ ਤੋਂ ਰੋਕ ਰਹੀ ਸੀ। ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਉਪਰੋਂ ਹੁਕਮ ਆਏ ਸਨ।

ਇਸ ‘ਤੇ ਕਿਸਾਨਾਂ ਨਾਲ ਲੰਬੀ ਬਹਿਸ ਹੋਈ। ਕਿਸਾਨਾਂ ਨੇ ਪੁੱਛਿਆ ਕਿ ਹੁਕਮ ਕਿਸ ਨੇ ਦਿੱਤੇ ਹਨ? ਉਨ੍ਹਾਂ ਨੂੰ ਮੌਕੇ ‘ਤੇ ਬੁਲਾਇਆ ਜਾਵੇ। ਪੁਲਿਸ ਵਾਲੇ ਇਸ ਲਈ ਤਿਆਰ ਨਹੀਂ ਸਨ। ਇਸ ਨਾਲ ਕਿਸਾਨ ਗੁੱਸੇ ‘ਚ ਆ ਗਏ ਅਤੇ ਉਨ੍ਹਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ।

ਇਸ ਮਗਰੋਂ ਮਾਹੌਲ ਨੂੰ ਸ਼ਾਂਤ ਕਰਨ ਲਈ ਪੁਲਿਸ ਨੇ ਦੋ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਪੁਲਿਸ ਉਨ੍ਹਾਂ ਨੂੰ ਆਪਣੇ ਨਾਲ ਥਾਣੇ ਲੈ ਗਈ ਹੈ। ਇਸ ਦੇ ਨਾਲ ਹੀ ਕਈ ਕਿਸਾਨ ਡੀਐਮਸੀ ਵਿਚ ਹੀ ਫਸੇ ਹੋਏ ਹਨ। ਉਹ ਕਿਸਾਨ ਆਗੂ ਡੱਲੇਵਾਲ ਨੂੰ ਮਿਲਣ ‘ਤੇ ਅੜੇ ਹੋਏ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)