ਪੰਜਾਬ ਦੇ 4 ਜ਼ਿਲਿਆਂ ਦੇ ਸਰਪੰਚਾਂ-ਪੰਚਾਂ ਨੂੰ 3 ਦਸੰਬਰ ਨੂੰ ਚੁਕਾਈ ਜਾਵੇਗੀ ਸਹੁੰ

0
1445

ਚੰਡੀਗੜ੍ਹ, 29 ਨਵੰਬਰ | ਪੰਜਾਬ ਦੇ 4 ਜ਼ਿਲਿਆਂ ਦੇ ਪੰਚਾਂ ਤੇ ਸਰਪੰਚਾਂ ਨੂੰ 3 ਦਸੰਬਰ ਨੂੰ ਸਹੁੰ ਚੁਕਾਈ ਜਾਵੇਗੀ, ਜਿਸ ਦੀ ਬਕਾਇਦਾ ਇਕ ਸੂਚੀ ਵੀ ਜਾਰੀ ਕੀਤੀ ਗਈ ਹੈ। ਗ੍ਰਾਮ ਪੰਚਾਇਤ ਦੇ ਨਵੇਂ ਚੁਣੇ ਪੰਚਾਂ ਤੇ ਸਰਪੰਚਾਂ ਦਾ ਜ਼ਿਲਾ ਪੱਧਰੀ ਸਮਾਗਮ ਹੈ।

ਪੰਜਾਬ ਦੇ 19 ਜ਼ਿਲਿਆਂ ਦੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਨੂੰ ਪਹਿਲਾਂ ਹੀ ਸਹੁੰ ਚੁਕਾਈ ਗਈ ਹੈ। ਹੁਣ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ ਤੇ ਸ੍ਰੀ ਮੁਕਤਸਰ ਸਾਹਿਬ ਦੇ ਪੰਚਾਂ-ਸਰਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਪਹਿਲਾਂ ਇਥੇ ਜ਼ਿਮਨੀ ਚੋਣਾਂ ਹੋਣ ਕਾਰਨ ਚੋਣ ਜ਼ਾਬਤਾ ਲੱਗਾ ਹੋਇਆ ਸੀ, ਇਸ ਲਈ ਉੱਥੋਂ ਦੇ ਸਰਪੰਚਾਂ ਤੇ ਪੰਚਾਂ ਨੂੰ 3 ਦਸੰਬਰ ਨੂੰ ਸਹੁੰ ਚੁਕਾਈ ਜਾਵੇਗੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)