ਨਵੀਂ ਦਿੱਲੀ, 30 ਨਵੰਬਰ | ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਕ ਫੈਸਲੇ ‘ਚ ਕਿਹਾ ਕਿ ਵਿਆਹ ਦਾ ਵਾਅਦਾ ਤੋੜਨਾ ਜਾਂ ਬ੍ਰੇਕਅਪ ਕਰਨਾ ਖੁਦਕੁਸ਼ੀ ਲਈ ਉਕਸਾਉਣਾ ਨਹੀਂ ਹੋ ਸਕਦਾ। ਹਾਲਾਂਕਿ, ਜਦੋਂ ਅਜਿਹੇ ਵਾਅਦੇ ਟੁੱਟ ਜਾਂਦੇ ਹਨ ਤਾਂ ਵਿਅਕਤੀ ਜਜ਼ਬਾਤੀ ਤੌਰ ‘ਤੇ ਪਰੇਸ਼ਾਨ ਹੋ ਸਕਦਾ ਹੈ। ਜੇਕਰ ਉਹ ਖੁਦਕੁਸ਼ੀ ਕਰਦਾ ਹੈ ਤਾਂ ਇਸ ਲਈ ਕਿਸੇ ਹੋਰ ਵਿਅਕਤੀ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ।
ਸੁਪਰੀਮ ਕੋਰਟ ਨੇ ਆਪਣੇ ਫੈਸਲੇ ‘ਚ ਕਰਨਾਟਕ ਹਾਈ ਕੋਰਟ ਦੇ ਉਸ ਫੈਸਲੇ ਨੂੰ ਬਦਲ ਦਿੱਤਾ, ਜਿਸ ‘ਚ ਦੋਸ਼ੀ ਕਮਰੂਦੀਨ ਦਸਤਗੀਰ ਸਨਾਦੀ ਨੂੰ ਆਪਣੀ ਪ੍ਰੇਮਿਕਾ ਨਾਲ ਧੋਖਾਧੜੀ ਕਰਨ ਅਤੇ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ੀ ਪਾਇਆ ਗਿਆ ਸੀ। ਹਾਈ ਕੋਰਟ ਨੇ ਦੋਸ਼ੀ ਨੂੰ 5 ਸਾਲ ਦੀ ਕੈਦ ਅਤੇ 25,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।
ਇਸ ਮਾਮਲੇ ਦੀ ਸੁਣਵਾਈ ਜਸਟਿਸ ਪੰਕਜ ਮਿੱਤਲ ਅਤੇ ਉਜਲ ਭੂਆ ਦੀ ਬੈਂਚ ਨੇ ਕੀਤੀ। ਇਸ ਕੇਸ ਨੂੰ ਅਪਰਾਧਿਕ ਮਾਮਲਾ ਸਮਝਣ ਦੀ ਬਜਾਏ ਉਨ੍ਹਾਂ ਨੇ ਇਸ ਨੂੰ ਸਾਧਾਰਨ ਬ੍ਰੇਕਅੱਪ ਕੇਸ ਸਮਝ ਕੇ ਸਜ਼ਾ ਨੂੰ ਪਲਟ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਮੁਲਜ਼ਮ ਨੂੰ ਬਰੀ ਵੀ ਕਰ ਦਿੱਤਾ ਸੀ।
2 ਅੰਕਾਂ ਵਿਚ ਪੜ੍ਹੋ ਪੂਰਾ ਮਾਮਲਾ
1. 8 ਸਾਲਾਂ ਦਾ ਰਿਸ਼ਤਾ ਖਤਮ, ਕੁੜੀ ਨੇ ਕੀਤੀ ਖੁਦਕੁਸ਼ੀ
ਸਾਲ 2007 ‘ਚ ਦੋਸ਼ੀ ਕਮਰੂਦੀਨ ਨੇ 8 ਸਾਲ ਦੇ ਰਿਸ਼ਤੇ ਤੋਂ ਬਾਅਦ ਆਪਣੀ ਪ੍ਰੇਮਿਕਾ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ 21 ਸਾਲਾ ਲੜਕੀ ਨੇ ਖੁਦਕੁਸ਼ੀ ਕਰ ਲਈ। ਉਸ ਦੀ ਮਾਂ ਨੇ ਨੌਜਵਾਨ ਖਿਲਾਫ ਐੱਫ.ਆਈ.ਆਰ. ਦਰਜ ਕਰਵਾਈ। ਹੇਠਲੀ ਅਦਾਲਤ ਨੇ ਦੋਸ਼ੀ ਨੂੰ ਬਰੀ ਕਰ ਦਿੱਤਾ ਪਰ ਹਾਈ ਕੋਰਟ ਨੇ ਉਸ ਨੂੰ ਧਾਰਾ 417 (ਧੋਖਾਧੜੀ) ਅਤੇ ਧਾਰਾ 306 (ਖੁਦਕੁਸ਼ੀ ਲਈ ਉਕਸਾਉਣਾ) ਦੇ ਤਹਿਤ ਦੋਸ਼ੀ ਪਾਇਆ ਅਤੇ ਉਸ ਨੂੰ 5 ਸਾਲ ਦੀ ਸਜ਼ਾ ਸੁਣਾਈ। ਇਸ ਤੋਂ ਬਾਅਦ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ।
2. ਕੋਰਟ ਨੇ ਕਿਹਾ- ਦੋਵਾਂ ਵਿਚਾਲੇ ਸਰੀਰਕ ਸਬੰਧ ਸਾਬਤ ਨਹੀਂ ਹੋਏ
ਸੁਪਰੀਮ ਕੋਰਟ ਨੇ ਆਪਣੇ ਫੈਸਲੇ ‘ਚ ਕਿਹਾ ਕਿ ਜਾਂਚ ਇਹ ਸਾਬਤ ਨਹੀਂ ਕਰ ਸਕੀ ਕਿ ਦੋਸ਼ੀ ਦੇ ਲੜਕੀ ਨਾਲ ਸਰੀਰਕ ਸਬੰਧ ਸਨ। ਨਾ ਹੀ ਖ਼ੁਦਕੁਸ਼ੀ ਲਈ ਉਕਸਾਉਣ ਦਾ ਦੋਸ਼ ਸਹੀ ਪਾਇਆ ਗਿਆ। ਅਜਿਹੀ ਹਾਲਤ ਵਿਚ ਲੜਕੇ ਨੂੰ ਸਜ਼ਾ ਦੇਣਾ ਉਚਿਤ ਨਹੀਂ ਹੈ।
(Note : ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)