ਪੰਜਾਬ ‘ਚ ਮੌਸਮ ਰਹੇਗਾ ਸਾਫ, ਪਹਾੜੀ ਇਲਾਕਿਆਂ ‘ਚ ਬਰਫਬਾਰੀ ਕਾਰਨ ਸੂਬੇ ‘ਚ ਵਧੇਗੀ ਠੰਡ

0
1931

ਚੰਡੀਗੜ੍ਹ, 2 ਦਸੰਬਰ | ਜੰਮੂ-ਕਸ਼ਮੀਰ ‘ਚ ਬਰਫਬਾਰੀ ਤੋਂ ਬਾਅਦ ਪੰਜਾਬ-ਚੰਡੀਗੜ੍ਹ ਦੇ ਮੈਦਾਨੀ ਇਲਾਕਿਆਂ ‘ਚ ਹਲਕੀ ਠੰਡ ਵਧਣ ਲੱਗੀ ਹੈ। ਘੱਟੋ-ਘੱਟ ਤਾਪਮਾਨ ‘ਚ ਕਰੀਬ 0.2 ਡਿਗਰੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਜੰਮੂ-ਕਸ਼ਮੀਰ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ‘ਚ ਅੱਜ ਬਰਫਬਾਰੀ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਮੱਧ ਅਤੇ ਉਪਰਲੇ ਇਲਾਕਿਆਂ ਵਿਚ ਬਰਫ਼ਬਾਰੀ ਹੋ ਸਕਦੀ ਹੈ, ਜਿਸ ਤੋਂ ਬਾਅਦ ਆਉਣ ਵਾਲੇ ਹਫਤੇ ‘ਚ ਪਾਰਾ 2 ਤੋਂ 3 ਡਿਗਰੀ ਤੱਕ ਡਿੱਗਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

ਮੌਸਮ ਵਿਭਾਗ ਅਨੁਸਾਰ ਭਾਵੇਂ ਘੱਟੋ-ਘੱਟ ਤਾਪਮਾਨ ‘ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਪਰ ਪੰਜਾਬ ‘ਚ ਅਜੇ ਵੀ ਘੱਟੋ-ਘੱਟ ਤਾਪਮਾਨ ਆਮ ਨਾਲੋਂ 2.9 ਡਿਗਰੀ ਵੱਧ ਹੈ। ਜਦੋਂ ਕਿ ਚੰਡੀਗੜ੍ਹ ਵਿਚ ਤਾਪਮਾਨ ਆਮ ਨਾਲੋਂ 1 ਡਿਗਰੀ ਘੱਟ ਰਿਹਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਸੱਤ ਦਿਨਾਂ ਵਿਚ ਪੰਜਾਬ-ਚੰਡੀਗੜ੍ਹ ਵਿਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)