ਅਕਾਲੀ ਦਲ ਨੂੰ ਇਕ ਹੋਰ ਝਟਕਾ ! ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਦੇ ਕਰੀਬੀ ਆਗੂ ਨੇ ਦਿੱਤਾ ਅਸਤੀਫਾ

0
194

ਲੁਧਿਆਣਾ, 2 ਦਸੰਬਰ | ਪਹਿਲਾਂ ਹੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇੱਕ ਹੋਰ ਝਟਕਾ ਲੱਗਾ ਹੈ। ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਆਗੂ ਰਜਿੰਦਰ ਸਿੰਘ ਜੀਤ ਨੇ ਮੁੱਢਲੀ ਮੈਂਬਰਸ਼ਿਪ ਸਮੇਤ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।

ਜੀਤ ਖੰਨਾ ਦੇ ਰਹਿਣ ਵਾਲੇ ਹਨ ਤੇ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਅਕਾਲੀ ਦਲ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰਨ ਵਾਲੇ ਰਜਿੰਦਰ ਜੀਤ ਪਾਰਟੀ ਦੇ ਕਈ ਅਹਿਮ ਅਹੁਦਿਆਂ ‘ਤੇ ਰਹਿ ਚੁੱਕੇ ਹਨ। ਉਹ ਖੰਨਾ ਦੇ ਸਾਬਕਾ ਕੌਂਸਲਰ ਵੀ ਹਨ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)