ਕੋਰੋਨਾ ਦੀ ਰੋਕਥਾਮ ਲਈ ਜਲੰਧਰ ਪੁਲਿਸ ਵਲੋਂ ਸ਼ਹਿਰ ਦੀਆਂ ਗਲੀਆਂ ਦੀ ਗਸ਼ਤ ਸ਼ੁਰੂ, ਜੋਤੀ ਚੌਂਕ ‘ਚ ਵੱਧ ਚੌਕਸੀ

0
6013

ਜਲੰਧਰ . ਜਲੰਧਰ ਪੁਲਿਸ ਨੇ ਮਿਸ਼ਨ ਫਤਿਹ ਤਹਿਤ ਹੁਣ ਸ਼ਹਿਰ ਦੀਆਂ ਸੜਕਾਂ ‘ਤੇ ਗਸ਼ਤ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਬਜ਼ਾਰਾਂ ਦੀ ਜਾਂਚ ਕਰਨ ਤੋਂ ਇਲਾਵਾ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲੋਕਾਂ ਤੇ ਦੁਕਾਨਦਾਰਾਂ ਨੂੰ ਮਾਸਕ ਅਤੇ ਸੈਨੀਟਾਈਜ਼ਰ ਦੀ ਵਰਤੋਂ ਕਰਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਭੀੜ ਭੜੱਕੇ ਵਾਲੀਆਂ ਜਗ੍ਹਾ ਤੇ ਵੱਧ ਧਿਆਨ ਦਿੱਤਾ ਜਾ ਰਿਹਾ ਹੈ।

ਵਧੀਕ ਡਿਪਟੀ ਕਮਿਸ਼ਨਰ ਪੁਲਿਸ ਵਤਸਲਾ ਗੁਪਤਾ ਤੇ ਸਹਾਇਕ ਕਮਿਸ਼ਨਰ ਪੁਲਿਸ ਹਰਸਿਮਰਤ ਸਿੰਘ ਦੀ ਅਗਵਾਈ ਵਿੱਚ ਪੁਲਿਸ ਵਲੋਂ ਜੋਤੀ ਚੌਂਕ ਦੀਆਂ ਗਲੀਆਂ ਵਿਚ ਲੋਕਾਂ ਦੀ ਸੁਰੱਖਿਆ ਲਈ ਚੌਕਸੀ ਵਧਾ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੈਦਲ ਗਸ਼ਤ ਦਾ ਮੁੱਖ ਮੰਤਵ ਲੌਕਡਾਊਨ ਦੌਰਾਨ ਪਾਬੰਦੀਆਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਤੋਂ ਇਲਾਵਾ ਸ਼ਹਿਰ ਦੇ ਸੌੜੇ ਬਜ਼ਾਰਾਂ ਵਿੱਚ ਅਮਨ ਕਾਨੂੰਨ ਦੀ ਸਥਿਤੀ ‘ਤੇ ਪੂਰੀ ਚੌਕਸੀ ਨਾਲ ਨਜ਼ਰ ਰੱਖਣਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਦੁਕਾਨਾਂ ਖੋਲ੍ਹਣ ‘ਤੇ ਕੋਈ ਪਾਬੰਦੀ ਨਹੀਂ ਹੈ ਪਰ ਸਮਾਜਿਕ ਦੂਰੀ ਦਾ ਪਾਲਣਾ ਕਰਨਾ ਜਰੂਰੀ ਹੈ। ਉਨ੍ਹਾਂ ਕਿਹਾ ਕਿ ਬਾਹਰ ਜਾਣ ਲੱਗਿਆ ਲੋਕਾਂ ਵਲੋਂ ਮਾਸਕ ਪਾਉਣਾ ਲਾਜ਼ਮੀ ਹੈ ਅਤੇ ਇਸ ਨਿਯਮ ਨੂੰ ਜ਼ਰੂਰ ਅਪਣਾਉਣਾ ਚਾਹੀਦਾ ਹੈ। ਉਹਨਾਂ ਹੀ ਵੀ ਕਿਹਾ ਕਿ ਨਵੀਆਂ ਹਦਾਇਤਾਂ ਅਨੁਸਾਰ ਮਾਸਕ ਨਾ ਪਹਿਨਣ ‘ਤੇ ਕਿਸੇ ਵੀ ਵਿਅਕਤੀ ਨੂੰ 500 ਰੁਪਏ ਜੁਰਮਾਨਾ, ਹੋਮ ਕੁਆਰੰਟੀਨ ਦੀ ਉਲੰਘਣਾ ‘ਤੇ 2000 ਰੁਪਏ ਜੁਰਮਾਨਾ, ਜਨਤਕ ਥਾਵਾਂ ‘ਤੇ ਥੁੱਕਣ ਲਈ 500 ਰੁਪਏ ਜੁਰਮਾਨਾ, ਦੁਕਾਨਦਾਰਾਂ ਅਤੇ ਮਾਲਾਂ ਵਲੋਂ ਸਮਾਜਿਕ ਦੂਰੀ ਦੀ ਉਲੰਘਣਾ ‘ਤੇ 2000 ਰੁਪਏ ਜੁਰਮਾਨਾ, ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਬੱਸਾਂ ਵਲੋਂ ਸਮਾਜਿਕ ਦੂਰੀ ਦੀ ਉਲੰਘਣਾ ‘ਤੇ 3000 ਰੁਪਏ, ਕਾਰ ਮਾਲਕਾਂ ‘ਤੇ 2000 ਰੁਪਏ, ਆਟੋ ਰਿਕਸ਼ਾ, ਦੋ ਪਹੀਆ ਵਾਹਨ ਮਾਲਕਾਂ ਵਲੋਂ ਸਮਾਜਿਕ ਦੂਰੀ ਦੀ ਉਲੰਘਣਾ ਕਰਨ ‘ਤੇ 500 ਰੁਪਏ ਜੁਰਮਾਨਾ ਕੀਤਾ ਜਾਵੇਗਾ।

(Note : ਜਲੰਧਰ ਦੀਆਂ ਖਬਰ ਵਟਸਐਪ ‘ਚ ਮੰਗਵਾਉਣ ਲਈ96467-33001ਨੂੰ ਸੇਵ ਕਰਕੇ news updates ਮੈਸੇਜ ਭੇਜੋ। ਜਲੰਧਰ ਬੁਲੇਟਿਨ www.fb.com/jalandharbulletin ਪੇਜ ਲਾਇਕ ਕਰੋ ਅਤੇ ਫੇਸਬੁਕ ਗਰੁੱਪ ਨਾਲ ਜੁੜੋ)